ਗੁਰਦਵਾਰਿਆਂ ਵਿੱਚ ਲੰਗਰ ਅਤੇ ਪ੍ਰਸ਼ਾਦ ਵਰਤਾਉਣ ਤੋਂ ਰੋਕ ਹਟੀ
ਨਿਊਜ਼ ਪੰਜਾਬ
ਚੰਡੀਗੜ੍ਹ , 9 , ਜੂਨ – ਪੰਜਾਬ ਸਰਕਾਰ ਨੇ ਕੋਰੋਨਾ ਮਹਾਂਮਾਰੀ ਦੌਰਾਨ ਗੁਰਦਵਾਰਿਆਂ ਅਤੇ ਧਾਰਮਿਕ ਅਸਥਾਨਾਂ ‘ਤੇ ਲੰਗਰ ਅਤੇ ਪ੍ਰਸ਼ਾਦ ਵੰਡਣ ਤੇ ਲਗੀ ਰੋਕ ਖਤਮ ਕਰਨ ਦਾ ਐਲਾਨ ਕੀਤਾ ਹੈ |ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਦੇ ਮਿਤੀ 9 ਜੂਨ 2020 ਨੂੰ ਜਾਰੀ ਕੀਤੇ ਇੱਕ ਪੱਤਰ ਰਾਹੀਂ ਜਿਲਾ ਅਧਿਕਾਰੀਆਂ ਨੂੰ ਉਕਤ ਹਦਾਇਤਾਂ ਭੇਜੀਆਂ ਹਨ | ਲੰਗਰ ਅਤੇ ਪ੍ਰਸ਼ਾਦ ਵਰਤਾਉਣ ਸਮੇ ਸੁਰਖਿਆ ਲਈ ਨਿਯਮਾਂ ਦੀ ਪਾਲਣਾ ਕਰਨੀ ਜ਼ਰੂਰੀ ਹੋਵੇਗੀ |