ਨਿਊਜ਼ ਪੰਜਾਬ
27 ਜਨਵਰੀ 2026
ਸੰਸਦ ਮੈਂਬਰ ਅਤੇ ਫ਼ਿਲਮ ਅਦਾਕਾਰਾ ਕੰਗਨਾ ਰਣੌਤ ਅੱਜ ਬਠਿੰਡਾ ਦੀ ਇਕ ਵਿਸ਼ੇਸ਼ ਅਦਾਲਤ ਵਿੱਚ ਮਾਣਹਾਨੀ ਦੇ ਮਾਮਲੇ ਸਬੰਧੀ ਪੇਸ਼ ਹੋਣਗੀਆਂ। ਇਹ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ, ਜਿਸ ਦੀ ਇਜਾਜ਼ਤ ਅਦਾਲਤ ਵੱਲੋਂ ਪਿਛਲੀ ਸੁਣਵਾਈ ਦੌਰਾਨ ਦਿੱਤੀ ਗਈ ਸੀ। ਇਸਦੇ ਨਾਲ ਹੀ ਅਦਾਲਤ ਵੱਲੋਂ ਪਾਸਪੋਰਟ ਜ਼ਬਤ ਕਰਨ ਨਾਲ ਜੁੜੇ ਇਕ ਹੋਰ ਮਾਮਲੇ ਵਿੱਚ ਵੀ ਅੱਜ ਫੈਸਲਾ ਸੁਣਾਏ ਜਾਣ ਦੀ ਸੰਭਾਵਨਾ ਹੈ। ਇਹ ਮਾਮਲਾ ਦਿੱਲੀ ਵਿੱਚ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦੌਰਾਨ ਉੱਭਰਿਆ ਸੀ। ਬਠਿੰਡਾ ਦੇ ਪਿੰਡ ਬਹਾਦਰਗੜ੍ਹ ਜਾਡੀਆ ਦੀ ਰਹਿਣ ਵਾਲੀ ਮਹਿੰਦਰ ਕੌਰ ਨੇ ਕੰਗਨਾ ਰਣੌਤ ਖ਼ਿਲਾਫ਼ ਇਹ ਪਟੀਸ਼ਨ ਦਾਇਰ ਕੀਤੀ ਸੀ।
