ਮੁੱਖ ਮੰਤਰੀ ਵੱਲੋਂ ਝੋਨਾ ਲਾਉਣ ਲਈ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਵਾਸਤੇ ਟਿਊਬਵੈਲਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਦੇਣ ਦਾ ਵਾਅਦਾ

ਕਿਸਾਨਾਂ ਨੂੰ ਕੋਵਿਡ ਸੁਰੱਖਿਆ ਉਪਾਵਾਂ ਦੀ ਪਾਲਣਾ ਕਰਨ ਅਤੇ ਸਵੈ-ਸੁਰੱਖਿਆ ਲਈ ਮਾਸਕ ਪਹਿਨਣ ਦੀ ਅਪੀਲ

ਨਿਊਜ਼ ਪੰਜਾਬ

ਚੰਡੀਗੜ•, 9 ਜੂਨ- ਭਲਕ ਤੋਂ ਸ਼ੁਰੂ ਹੋ ਰਹੇ ਸਾਉਣੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕੋਵਿਡ ਸੁਰੱਖਿਆ ਉਪਾਵਾਂ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਟਿਊਬਵੈਲਾਂ ਲਈ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਅਤੇ ਝੋਨੇ ਦੀ ਸਫਲਤਾਪੂਰਵਕ ਲੁਆਈ ਲਈ ਲੋੜੀਂਦੇ ਪਾਣੀ ਦੀ ਸਪਲਾਈ ਦਾ ਭਰੋਸਾ ਦਿੱਤਾ ਗਿਆ ਹੈ।
ਝੋਨੇ ਦੀ ਲਵਾਈ ਤੋਂ ਪਹਿਲਾਂ ਕਿਸਾਨਾਂ ਨੂੰ ਆਪਣੇ ਸੁਨੇਹੇ ਵਿੱਚ ਮੁੱਖ ਮੰਤਰੀ ਵੱਲੋਂ ਉਨ•ਾਂ ਨੂੰ ਮਾਸਕ ਪਹਿਨਣ ਅਤੇ ਅਧਿਕਾਰੀਆਂ ਵੱਲੋਂ ਸਮੇਂ ਸਮੇਂ ਦਿੱਤੇ ਮਸ਼ਵਰਿਆਂ ਅਤੇ ਸਿਹਤ ਸੁਰੱਖਿਆ ਪੱਖੋਂ ਜ਼ਰੂਰੀ ਉਪਾਵਾਂ ਨੂੰ ਅਮਲ ਵਿੱਚ ਲਿਆਉਣ ਲਈ ਅਪੀਲ ਕੀਤੀ ਗਈ। ਉਨ•ਾਂ ਚੇਤਾਵਨੀ ਦਿੱਤੀ ਕਿ ਜਦੋਂ ਵਿਸ਼ਵ ਅੰਦਰ ਖਾਸਕਰ ਭਾਰਤ ਵਿੱਚ ਕਰੋਨਾ ਦੇ ਕੇਸ ਲਗਾਤਾਰ ਵਧ ਰਹੇ ਹਨ ਤਾਂ ਪੰਜਾਬ ਇਕੱਲਿਆਂ ਬਚਿਆ ਨਹੀਂ ਰਹਿ ਸਕਦਾ।
ਸਾਉਣੀ ਦੀ ਇਕ ਹੋਰ ਭਰਵੀਂ ਫਸਲ ਲਈ ਸੂਬੇ ਦੇ ਕਿਸਾਨਾਂ, ਜਿਨ•ਾਂ ਵੱਲੋਂ ਕਈ ਔਕੜਾਂ ਦੇ ਬਾਵਜੂਦ ਹਾਲ ਹੀ ਵਿੱਚ ਹਾੜ•ੀ ਦਾ ਸੀਜ਼ਨ ਸਫਲਤਾ ਨਾਲ ਨੇਪਰੇ ਚਾੜਿ•ਆ ਗਿਆ ਹੈ, ‘ਤੇ ਪੂਰਨ ਭਰੋਸਾ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਸਮੁੱਚੇ ਕਿਸਾਨਾਂ ਨੂੰ ਸਵੈ-ਸੁਰੱਖਿਆ ਲਈ ਸਮਾਜਿਕ ਦੂਰੀ ਦੇ ਨਿਯਮਾਂ ਅਤੇ ਜ਼ਰੂਰੀ ਸਾਵਧਾਨੀਆਂ ਵਰਤਣ  ਲਈ ਅਪੀਲ ਕੀਤੀ ਹੈ।
ਕਰੋਨਾ ਸੰਕਟ ਦੇ ਦਰਮਿਆਨ ਪੰਜਾਬ ਵਿਚ ਸੂਬੇ ਭਰ ਦੀਆਂ 400 ਮੰਡੀਆਂ ਵਿੱਚੋਂ ਕਰੋਨਾਂ ਦਾ ਇਕ ਵੀ ਕੇਸ ਰਿਪੋਰਟ ਹੋਣ ਤੋਂ ਬਿਨਾਂ 128 ਲੱਖ ਮੀਟਰਿਕ ਟਨ ਕਣਕ ਦੀ ਖਰੀਦ ਸਫਲਤਾਪੂਰਵਕ ਮੁਕੰਮਲ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲੂ 40 ਦਿਨਾਂ ਦੀ ਗੁੰਝਲਦਾਰ ਖ੍ਰੀਦ ਪ੍ਰਕ੍ਰਿਆ, ਜਿਸਨੂੰ ਕਿਸਾਨਾਂ ਵੱਲੋਂ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਦਿਆਂ ਨੇਪਰੇ ਚੜ•ਾਇਆ ਗਿਆ,  ਦੌਰਾਨ ਸਮਾਜਿਕ ਦੂਰੀ ਦੇ ਨਿਯਮਾਂ ਦੀ ਸਫਲਤਾ ਸਹਿਤ ਪਾਲਣਾ ਨੂੰ ਦਰਸਾਉਂਦਾ ਹੈ।
ਕੈਪਟਨ ਅਮਰਿੰਦਰ ਸਿੰਘ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦੇ ਸ਼ੁਰੂਆਤੀ ਨਤੀਜਿਆਂ ਉਪਰ ਸੰਤੁਸ਼ਟੀ ਜ਼ਾਹਿਰ ਕੀਤੀ ਗਈ ਜਿਸ ਖਾਤਰ ਪੰਜਾਬ ਸਰਕਾਰ ਵੱਲੋਂ ਇਸ ਸੀਜ਼ਨ ਲਈ ਕਿਸਾਨਾਂ ਨੂੰ  ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ•ਾਂ ਕਿਹਾ ਕਿ ਇਸ ਤਰੀਕੇ ਝੋਨੇ ਨੂੰ ਪਾਣੀ ਦੀ ਘੱਟ ਜ਼ਰੂਰਤ ਪੈਣ ਕਾਰਨ ਨਤੀਜੇ ਉਤਸ਼ਾਹ ਭਰੇ ਹਨ। ਸੂਬਾ ਸਰਕਾਰ ਕਿਰਤੀਆਂ ਦੀ ਕਮੀ ਅਤੇ ਹੱਥਾਂ ਰਾਹੀਂ ਰਵਾਇਤੀ ਲੁਆਈ ਵਿੱਚ ਮਹਾਂਮਾਰੀ ਦੇ ਵੱਧ ਖਤਰਿਆ ਨੂੰ ਵੇਖਦਿਆਂ ਕਿਸਾਨਾਂ ਨੂੰ ਇਨ•ਾਂ ਮਸ਼ੀਨਾਂ ਦੀ ਵਰਤੋਂ ਲਈ ਪ੍ਰੇਰਿਤ ਕਰ ਰਹੀ ਹੈ।
——–