ਅੱਜ ਤੋਂ ਬਜਟ ਸੈਸ਼ਨ ਦੀ ਸ਼ੁਰੂਆਤ;ਦੋ ਪੜਾਵਾਂ ਵਿੱਚ ਹੋਵੇਗੀ ਕਾਰਵਾਈ

ਨਿਊਜ਼ ਪੰਜਾਬ

28 ਜਨਵਰੀ 2026

ਅੱਜ ਤੋਂ ਸੰਸਦ ਦਾ ਬਜਟ ਸੈਸ਼ਨ ਸ਼ੁਰੂ ਹੋ ਗਿਆ ਹੈ। ਸੈਸ਼ਨ ਦੀ ਸ਼ੁਰੂਆਤ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਸਾਂਝੇ ਸੰਬੋਧਨ ਨਾਲ ਹੋਈ। 1 ਫਰਵਰੀ ਨੂੰ ਕੇਂਦਰੀ ਵਿੱਤ ਮੰਤਰੀ ਵੱਲੋਂ ਆਮ ਬਜਟ ਪੇਸ਼ ਕੀਤਾ ਜਾਵੇਗਾ। ਬਜਟ ਸੈਸ਼ਨ ਦੋ ਪੜਾਵਾਂ ਵਿੱਚ ਚੱਲੇਗਾ, ਜਿਸ ਦਾ ਪਹਿਲਾ ਪੜਾਅ 13 ਫਰਵਰੀ ਤੱਕ ਅਤੇ ਦੂਜਾ ਪੜਾਅ 9 ਮਾਰਚ ਤੋਂ 2 ਅਪ੍ਰੈਲ ਤੱਕ ਹੋਵੇਗਾ। ਇਸ ਦੌਰਾਨ ਸੰਸਦੀ ਕਮੇਟੀਆਂ ਬਜਟ ਨਾਲ ਜੁੜੇ ਪ੍ਰਸਤਾਵਾਂ ਦੀ ਵਿਸਥਾਰ ਨਾਲ ਸਮੀਖਿਆ ਕਰਨਗੀਆਂ।