ਨਿਊਜ਼ ਪੰਜਾਬ
30 ਜਨਵਰੀ 2026
ਜਲੰਧਰ ਦੇ ਪੀ.ਏ.ਪੀ. ਵਿੱਚ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਕਾਲਰਸ਼ਿਪ ਸਕੀਮ ਦੀ ਦੀਪ ਜਗਾ ਕੇ ਸ਼ੁਰੂਆਤ ਕੀਤੀ ਗਈ।

ਇਸ ਮੌਕੇ ਉਨ੍ਹਾਂ ਨੇ ਸਕਾਲਰਸ਼ਿਪ ਤਹਿਤ ਵਿਦਿਆਰਥੀਆਂ ਨੂੰ ਚੈੱਕ ਵੰਡੇ।ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸਕਾਲਰਸ਼ਿਪ ਨਾਲ ਬੱਚਿਆਂ ਨੂੰ ਆਪਣੇ ਮਾਪਿਆਂ ਦੇ ਸੁਪਨੇ ਪੂਰੇ ਕਰਨ ਵਿੱਚ ਮਦਦ ਮਿਲੇਗੀ।

ਉਨ੍ਹਾਂ ਦੱਸਿਆ ਕਿ ਇਸ ਯੋਜਨਾ ਅਧੀਨ ਸਕਾਲਰਸ਼ਿਪ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ 35 ਫੀਸਦੀ ਵਾਧਾ ਹੋਇਆ ਹੈ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਕੋਈ ਅਹਿਸਾਨ ਨਹੀਂ, ਬਲਕਿ ਸਰਕਾਰ ਦਾ ਫਰਜ਼ ਹੈ ਕਿ ਉਹ ਪਛੜੇ ਭਾਈਚਾਰਿਆਂ ਦੇ ਬੱਚਿਆਂ ਨੂੰ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰੇ।
