ਨਿਊਜ਼ ਪੰਜਾਬ
1 ਫਰਵਰੀ 2026
ਅੰਮ੍ਰਿਤਸਰ ਵਿੱਚ ਸਿਹਤ ਵਿਭਾਗ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਐਸਐਮਓ ਭਾਰਤੀ ਧਵਨ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਖ਼ਿਲਾਫ਼ ਵਿਭਾਗੀ ਨਿਯਮਾਂ ਦੀ ਉਲੰਘਣਾ ਅਤੇ ਕੰਮਕਾਜ ਵਿੱਚ ਲਾਪਰਵਾਹੀ ਦੇ ਦੋਸ਼ ਸਾਹਮਣੇ ਆਏ ਸਨ, ਜਿਸ ਤੋਂ ਬਾਅਦ ਉੱਚ ਅਧਿਕਾਰੀਆਂ ਨੇ ਜਾਂਚ ਉਪਰੰਤ ਇਹ ਕਦਮ ਚੁੱਕਿਆ। ਸਿਹਤ ਵਿਭਾਗ ਦਾ ਕਹਿਣਾ ਹੈ ਕਿ ਮਾਮਲੇ ਦੀ ਵਿਸਥਾਰ ਨਾਲ ਜਾਂਚ ਜਾਰੀ ਹੈ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

