ਨਿਊਜ਼ ਪੰਜਾਬ
3 ਫ਼ਰਵਰੀ 2026
ਪੰਜਾਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਅੰਮ੍ਰਿਤਪਾਲ ਸਿੰਘ ਬਜਟ ਸੈਸ਼ਨ ਵਿੱਚ ਹਿੱਸਾ ਨਹੀਂ ਲੈ ਸਕਣਗੇ ਕਿਉਂਕਿ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਪੈਰੋਲ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ। ਇਸ ਸਬੰਧੀ ਹੁਕਮ ਪੰਜਾਬ ਦੇ ਗ੍ਰਹਿ ਵਿਭਾਗ ਦੇ ਮੁੱਖ ਸਕੱਤਰ ਵੱਲੋਂ ਜਾਰੀ ਕੀਤੇ ਗਏ ਹਨ। ਸਰਕਾਰ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਖ਼ਿਲਾਫ਼ NSA ਤਹਿਤ ਕਾਰਵਾਈ ਕੀਤੀ ਗਈ ਹੈ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ ਨੂੰ ਰਾਜ ਦੀ ਸੁਰੱਖਿਆ ਲਈ ਗੰਭੀਰ ਮੰਨਿਆ ਗਿਆ ਹੈ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਪੈਰੋਲ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਖਲ ਕੀਤੀ ਸੀ, ਜਿਸ ’ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਫੈਸਲਾ ਲੈਣ ਲਈ ਕਿਹਾ ਸੀ। ਸਰਕਾਰ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਦੇ ਹੁਕਮਾਂ ਅਧੀਨ ਉਨ੍ਹਾਂ ਨੂੰ 23 ਅਪ੍ਰੈਲ 2025 ਨੂੰ ਹਿਰਾਸਤ ਵਿੱਚ ਲਿਆ ਗਿਆ ਸੀ ਅਤੇ ਬਜਟ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਮੰਗ ਦੇ ਬਾਵਜੂਦ ਹੁਣ ਪੈਰੋਲ ਦੀ ਅਰਜ਼ੀ ਖ਼ਾਰਜ ਕਰ ਦਿੱਤੀ ਗਈ ਹੈ।
