ਹਰਿਆਣਾ ਸਰਕਾਰ ਵੱਲੋਂ 7 ਆਈਏਐਸ ਅਧਿਕਾਰੀਆਂ ਦੇ ਤਬਾਦਲੇ, ਮੁੱਖ ਸਕੱਤਰ ਅਨੁਰਾਗ ਰਸਤੋਗੀ ਵੱਲੋਂ ਹੁਕਮ ਜਾਰੀ

ਨਿਊਜ਼ ਪੰਜਾਬ

ਚੰਡੀਗੜ੍ਹ, 3 ਫਰਵਰੀ 2026

ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 7 ਆਈਏਐਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਇਸ ਸਬੰਧੀ ਹਰਿਆਣਾ ਦੇ ਮੁੱਖ ਸਕੱਤਰ ਅਨੁਰਾਗ ਰਸਤੋਗੀ ਵੱਲੋਂ ਆਦੇਸ਼ ਜਾਰੀ ਕੀਤੇ ਗਏ ਹਨ। ਹੁਕਮਾਂ ਅਨੁਸਾਰ ਹਿਸਾਰ ਡਿਵੀਜ਼ਨ ਦੇ ਕਮਿਸ਼ਨਰ ਰਵੀ ਪ੍ਰਕਾਸ਼ ਗੁਪਤਾ ਨੂੰ ਸ਼ਹਿਰੀ ਸੰਪਦਾ ਵਿਭਾਗ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ, ਜਦਕਿ ਅੰਸ਼ਜ ਸਿੰਘ ਨੂੰ ਖੁਰਾਕ, ਸਿਵਲ ਸਪਲਾਈ ਵਿਭਾਗ ਦੇ ਨਾਲ-ਨਾਲ ਸ਼ਹਿਰੀ ਹਵਾਬਾਜ਼ੀ ਸਲਾਹਕਾਰ ਅਤੇ ਸਕੱਤਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਵਿਕਰਮ ਨੂੰ ਦੱਖਣ ਹਰਿਆਣਾ ਬਿਜਲੀ ਵੰਡ ਨਿਗਮ ਦੇ ਨਾਲ ਹਰਿਆਣਾ ਮਿਨਰਲਜ਼ ਲਿਮਿਟਡ ਦਾ ਮੈਨੇਜਿੰਗ ਡਾਇਰੈਕਟਰ ਬਣਾਇਆ ਗਿਆ ਹੈ। ਵੀਰੇਂਦਰ ਲਾਠੇਰ ਨੂੰ ਅੰਬਾਲਾ ਨਗਰ ਨਿਗਮ ਦੇ ਫਰਜ਼ਾਂ ਦੇ ਨਾਲ ਸ਼ਿਕਾਇਤ ਵਿਭਾਗ ਦਾ ਵਿਸ਼ੇਸ਼ ਸਕੱਤਰ ਲਾਇਆ ਗਿਆ ਹੈ। ਰੋਹਤਕ ਦੇ ਡਿਪਟੀ ਕਮਿਸ਼ਨਰ ਸਚਿਨ ਗੁਪਤਾ ਨੂੰ ਸਿੰਚਾਈ ਅਤੇ ਜਲ ਸਰੋਤ ਵਿਭਾਗ ਦਾ ਵਧੀਕ ਸਕੱਤਰ ਅਤੇ ਐਚਐਸਐਮਆਈਟੀਸੀ ਦਾ ਐਮਡੀ ਨਿਯੁਕਤ ਕੀਤਾ ਗਿਆ ਹੈ, ਜਦਕਿ ਕੈਥਲ ਦੀ ਡਿਪਟੀ ਕਮਿਸ਼ਨਰ ਅਪਰਾਜਿਤਾ ਨੂੰ ਆਈਟੀ, ਇਲੈਕਟ੍ਰਾਨਿਕਸ ਅਤੇ ਸੰਚਾਰ ਵਿਭਾਗ ਦੀ ਵਧੀਕ ਸਕੱਤਰ ਅਤੇ ਡਾਇਰੈਕਟਰ ਬਣਾਇਆ ਗਿਆ ਹੈ। ਨਰਹਰੀ ਸਿੰਘ ਬਾਂਗਰ ਦੀ ਨਿਯੁਕਤੀ ਸਬੰਧੀ ਹੁਕਮ ਬਾਅਦ ਵਿੱਚ ਜਾਰੀ ਹੋਣਗੇ।