“ਚਿੰਤਾ ਨਾ ਕਰੋ”….. ਵਿਚਾਰ ਭਾਈ ਪਿੰਦਰਪਾਲ ਸਿੰਘ ਜੀ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ 6 ਫਰਵਰੀ 2026

ਨਿਊਜ਼ ਪੰਜਾਬ 

“ਚਿੰਤਾ ਨਾ ਕਰੋ”….. ਵਿਚਾਰ ਭਾਈ ਪਿੰਦਰਪਾਲ ਸਿੰਘ ਜੀ

*🙏 ☬ ੴ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਅੰਮ੍ਰਿਤ ਵੇਲੇ ਦਾ ਮੁੱਖਵਾਕ*੨੪ ਮਾਘ ੫੫੭ ੬ ਫਰਵਰੀ ੨੦੨੬ ੴ* ☬ 🙏

ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧

ੴ ਸਤਿਗੁਰ ਪ੍ਰਸਾਦਿ ॥

ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥ ਦਸ ਮਾਸ ਮਾਤਾ ਉਦਰਿ ਰਾਖਿਆ ਬਹੁਰਿ ਲਾਗੀ ਮਾਇਆ ॥੧॥ ਪ੍ਰਾਨੀ ਕਾਹੇ ਕਉ ਲੋਭਿ ਲਾਗੇ ਰਤਨ ਜਨਮੁ ਖੋਇਆ ॥ ਪੂਰਬ ਜਨਮਿ ਕਰਮ ਭੂਮਿ ਬੀਜੁ ਨਾਹੀ ਬੋਇਆ ॥੧॥ ਰਹਾਉ ॥

आसा स्री कबीर जीउ के तिपदे ८ दुतुके ७ इकतुका १

ੴ सतिगुर प्रसादि ॥

बिंदु ते जिनि पिंडु कीआ अगनि कुंड रहाइआ ॥ दस मास माता उदरि राखिआ बहुरि लागी माइआ ॥१॥ प्रानी काहे कउ लोभि लागे रतन जनमु खोइआ ॥ पूरब जनमि करम भूमि बीजु नाही बोइआ ॥१॥ रहाउ ॥

☬ Translation in English:- ☬

Aasaa Of Kabeer Jee, 8 Tri-Padas, 7 Du-Tukas, 1 Ik-Tuka:

One Universal Creator God. By The Grace Of The True Guru:

The Lord created the body from sperm, and protected it in the fire pit. For ten months He preserved you in your mother’s womb, and then, after you were born, you became attached to Maya. ||1|| O mortal, why have you attached yourself to greed, and lost the jewel of life? You did not plant the seeds of good actions in the earth of your past lives. ||1||Pause||

☬ ਪੰਜਾਬੀ ਵਿੱਚ ਵਿਆਖਿਆ :- ☬

ਜਿਸ ਪ੍ਰਭੂ ਨੇ (ਪਿਤਾ ਦੀ) ਇਕ ਬੂੰਦ ਤੋਂ (ਤੇਰਾ) ਸਰੀਰ ਬਣਾ ਦਿੱਤਾ, ਤੇ (ਮਾਂ ਦੇ ਪੇਟ ਦੀ) ਅੱਗ ਦੇ ਕੁੰਡ ਵਿਚ ਤੈਨੂੰ ਬਚਾਈ ਰੱਖਿਆ, ਦਸ ਮਹੀਨੇ ਮਾਂ ਦੇ ਪੇਟ ਵਿਚ ਤੇਰੀ ਰਾਖੀ ਕੀਤੀ, (ਉਸ ਨੂੰ ਵਿਸਾਰਨ ਕਰ ਕੇ) ਜਗਤ ਵਿਚ ਜਨਮ ਲੈਣ ਤੇ ਤੈਨੂੰ ਮਾਇਆ ਨੇ ਆ ਦਬਾਇਆ ਹੈ ।੧। ਹੇ ਬੰਦੇ! ਕਿਉਂ ਲੋਭ ਵਿਚ ਫਸ ਰਿਹਾ ਹੈਂ ਤੇ ਹੀਰਾ-ਜਨਮ ਗਵਾ ਰਿਹਾ ਹੈਂ? ਪਿਛਲੇ ਜਨਮ ਵਿਚ (ਕੀਤੇ) ਕਰਮਾਂ-ਅਨੁਸਾਰ (ਮਿਲੇ ਇਸ ਮਨੁੱਖਾ-) ਸਰੀਰ ਵਿਚ ਕਿਉਂ ਤੂੰ ਪ੍ਰਭੂ ਦਾ ਨਾਮ-ਰੂਪ ਬੀਜ ਨਹੀਂ ਬੀਜਦਾ? ।੧।ਰਹਾਉ।

☬ हिंदी में अर्थ :- ☬

जिस भगवान ने (पिता की) एक बूंद से (तेरा) शरीर बना दिया, और (माँ के पेट की) अग्नि के कुंड में तुझे बचाए रखा, दस महीने माँ के पेट में तेरी रक्षा की, (उस को भुलाने कर के) जगत में जन्म ही ही तुझे माया ने आ दबाया है।१। हे मनुख ! क्यों लोभ में फँस रहा हैं और हीरा-जन्म गवा रहा हैं ? पिछले जन्म में (कीये) कर्मो-अनुसार (मिले इस मनुखा-) शरीर में क्यों तूँ भगवान का नाम-रूप बीज नहीं बीजता ?।१।रहाउ।

ਵਾਹਿਗੁਰੂ ਜੀ ਕਾ ਖਾਲਸਾ

ਵਾਹਿਗੁਰੂ ਜੀ ਕੀ ਫਤਹਿ ਜੀ..

🙏🙏🙏🙏🙏