ਨਿਊਜ਼ ਪੰਜਾਬ
6 ਫ਼ਰਵਰੀ 2026
ਜਲੰਧਰ ਤੋਂ ਇੱਕ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ। ਇੱਥੇ ਆਮ ਆਦਮੀ ਪਾਰਟੀ ਦੇ ਆਗੂ ਲੱਕੀ ਓਬਰਾਓ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਮਾਡਲ ਟਾਊਨ ਸਥਿਤ ਗੁਰਦੁਆਰਾ ਸਾਹਿਬ ਦੇ ਬਾਹਰ ਵਾਪਰੀ, ਜਿੱਥੇ ਅਣਪਛਾਤੇ ਹਮਲਾਵਰਾਂ ਨੇ ਲੱਕੀ ਓਬਰਾਓ ‘ਤੇ ਤਾਬੜਤੋੜ ਫਾਇਰਿੰਗ ਕੀਤੀ।ਗੰਭੀਰ ਜ਼ਖ਼ਮੀ ਹਾਲਤ ਵਿੱਚ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ।
ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਇਲਾਕੇ ਨੂੰ ਸੀਲ ਕਰਨ ਤੋਂ ਬਾਅਦ ਜਾਂਚ ਸ਼ੁਰੂ ਕਰ ਦਿੱਤੀ। ਵਾਰਦਾਤ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਸੀਸੀਟੀਵੀ ਫੁਟੇਜ ਖੰਗਾਲੀ ਜਾ ਰਹੀ ਹੈ। ਹਮਲੇ ਦੇ ਕਾਰਣਾਂ ਅਤੇ ਦੋਸ਼ੀਆਂ ਦੀ ਪਛਾਣ ਲਈ ਤਫਤੀਸ਼ ਜਾਰੀ ਹੈ।
