ਨਿਊਜ਼ ਪੰਜਾਬ
7 ਫ਼ਰਵਰੀ 2026
ਭਾਰਤ ਨੇ ਅੰਡਰ-19 ਵਿਸ਼ਵ ਕੱਪ 2026 ਦਾ ਖਿਤਾਬ ਸ਼ਾਨਦਾਰ ਅਤੇ ਇਤਿਹਾਸਿਕ ਪ੍ਰਦਰਸ਼ਨ ਨਾਲ ਆਪਣੇ ਨਾਮ ਕਰ ਲਿਆ ਹੈ। ਹਰਾਰੇ ਦੇ ਸਪੋਰਟਸ ਕਲੱਬ ਵਿੱਚ ਖੇਡੇ ਗਏ ਫਾਈਨਲ ਮੁਕਾਬਲੇ ਵਿੱਚ ਭਾਰਤ ਨੇ ਇੰਗਲੈਂਡ ਨੂੰ 100 ਦੌੜਾਂ ਨਾਲ ਕਰਾਰੀ ਹਾਰ ਦਿੱਤੀ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕਰਦਿਆਂ ਭਾਰਤੀ ਟੀਮ ਨੇ 50 ਓਵਰਾਂ ਵਿੱਚ 9 ਵਿਕਟਾਂ ਦੇ ਨੁਕਸਾਨ ’ਤੇ 411 ਦੌੜਾਂ ਦਾ ਵਿਸ਼ਾਲ ਸਕੋਰ ਖੜ੍ਹਾ ਕੀਤਾ।
ਇਸ ਵਿੱਚ 14 ਸਾਲਾ ਵੈਭਵ ਸੂਰਿਆਵੰਸ਼ੀ ਦੀ 80 ਗੇਂਦਾਂ ਵਿੱਚ ਬਣਾਈ ਗਈ ਧਮਾਕੇਦਾਰ 175 ਦੌੜਾਂ ਦੀ ਪਾਰੀ ਸਭ ਤੋਂ ਵੱਡਾ ਆਕਰਸ਼ਣ ਰਹੀ, ਜਿਸ ਨਾਲ ਉਸ ਨੇ ਕਈ ਰਿਕਾਰਡ ਤੋੜ ਦਿੱਤੇ। 412 ਦੌੜਾਂ ਦੇ ਮੁਸ਼ਕਲ ਟੀਚੇ ਦਾ ਪਿੱਛਾ ਕਰਦਿਆਂ ਇੰਗਲੈਂਡ ਦੀ ਟੀਮ ਭਾਰਤੀ ਗੇਂਦਬਾਜ਼ੀ ਅੱਗੇ ਟਿਕ ਨਾ ਸਕੀ ਅਤੇ 40.2 ਓਵਰਾਂ ਵਿੱਚ 311 ਦੌੜਾਂ ’ਤੇ ਆਲ ਆਊਟ ਹੋ ਗਈ। ਇਸ ਜਿੱਤ ਨਾਲ ਭਾਰਤ ਨੇ ਛੇਵੀਂ ਵਾਰ ਅੰਡਰ-19 ਵਿਸ਼ਵ ਕੱਪ ਜਿੱਤਣ ਦਾ ਮਾਣ ਹਾਸਲ ਕੀਤਾ ਅਤੇ ਪੂਰੇ ਟੂਰਨਾਮੈਂਟ ਵਿੱਚ ਆਪਣੇ ਸਾਰੇ ਸੱਤ ਮੈਚ ਜਿੱਤ ਕੇ ਬਿਨਾਂ ਹਾਰੇ ਵਿਸ਼ਵ ਚੈਂਪੀਅਨ ਬਣ ਕੇ ਕ੍ਰਿਕਟ ਇਤਿਹਾਸ ਵਿੱਚ ਇਕ ਹੋਰ ਸੁਨਹਿਰੀ ਅਧਿਆਇ ਜੋੜ ਦਿੱਤਾ।
