ਨਿਊਜ਼ ਪੰਜਾਬ
10 ਫ਼ਰਵਰੀ 2026
ਫਗਵਾੜਾ-ਲੁਧਿਆਣਾ ਹਾਈਵੇਅ ‘ਤੇ ਪਿੰਡ ਚਾਚੋਕੀ ਨੇੜੇ ਇੱਕ ਗੰਭੀਰ ਸੜਕ ਹਾਦਸਾ ਵਾਪਰਿਆ। ਇੱਕ ਕਾਰ ਅਤੇ ਟਾਟਾ 407 ਟਰੱਕ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਗੱਡੀ ਦੇ ਪਰਖੱਚੇ ਉੱਡ ਗਏ।
ਮ੍ਰਿਤਕਾਂ ਦੀ ਪਛਾਣ ਸਾਹਿਲ ਮੁਹੰਮਦ (23) ਪੁੱਤਰ ਕਸ਼ਮੀਰ ਮੁਹੰਮਦ, ਦਲਜੀਤ ਭੱਟੀ (20) ਪੁੱਤਰ ਅਵਤਾਰ ਚੰਦ ਅਤੇ ਅਵਤਾਰ ਮਹਿਮੀ (17) ਪੁੱਤਰ ਦੇਸ ਰਾਜ ਮਹਿਮੀ ਵਾਸੀ ਮਡਿੱਠਾ ਕਲਾਂ, ਥਾਣਾ ਫਿਲੌਰ, ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ। ਤਿੰਨੋਂ ਫਗਵਾੜਾ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਵਿਦਿਆਰਥੀ ਸਨ, ਜਿਸ ਕਾਰ ਵਿੱਚ ਉਹ ਸਵਾਰ ਸਨ ਉਹ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ।
ਘਟਨਾ ਤੋਂ ਬਾਅਦ ਹਾਈਵੇਅ ‘ਤੇ ਲੰਮਾ ਟ੍ਰੈਫਿਕ ਜਾਮ ਲੱਗ ਗਿਆ, ਜਿਸ ਕਾਰਨ ਸੈਂਕੜੇ ਵਾਹਨ ਫਸ ਗਏ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਟ੍ਰੈਫਿਕ ਬਹਾਲ ਕਰਨ ਲਈ ਨੁਕਸਾਨੇ ਗਏ ਵਾਹਨਾਂ ਨੂੰ ਸਾਈਡ ‘ਤੇ ਹਟਾ ਦਿੱਤਾ। ਤਿੰਨਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਫਗਵਾੜਾ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਟਰੱਕ ਡਰਾਈਵਰ ਵਿਜੇ ਕੁਮਾਰ ਪੁੱਤਰ ਮੀਤ ਰਾਮ ਵਾਸੀ ਲਾਡੋਵਾਲ ਜ਼ਖਮੀ ਹੋ ਗਿਆ ਹੈ। ਉਸ ਨੂੰ ਇਲਾਜ ਲਈ ਫਗਵਾੜਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
