ਨਿਊਜ਼ ਪੰਜਾਬ
12 ਫ਼ਰਵਰੀ 2026
ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਅਤੇ ਅਪਰਾਧੀਆਂ ਖ਼ਿਲਾਫ਼ ਚਲਾਏ ਗਏ ‘ਆਪ੍ਰੇਸ਼ਨ ਪ੍ਰਹਾਰ 2.0’ ਦੇ ਮੁਕੰਮਲ ਹੋਣ ਉਪਰੰਤ, ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ ਕਾਨੂੰਨ-ਵਿਵਸਥਾ ਸਬੰਧੀ ਉੱਚ ਪੱਧਰੀ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਮੁੱਖ ਸਕੱਤਰ, ਡੀਜੀਪੀ ਸਮੇਤ ਸੂਬੇ ਦੇ ਸਾਰੇ ਪੁਲਿਸ ਕਮਿਸ਼ਨਰ, ਆਈਜੀ, ਡੀਆਈਜੀ ਅਤੇ ਐਸਐਸਪੀਜ਼ ਮੌਜੂਦ ਰਹੇ।
ਮੀਟਿੰਗ ਦੌਰਾਨ ਅਧਿਕਾਰੀਆਂ ਤੋਂ ਕਾਨੂੰਨ-ਵਿਵਸਥਾ ਦੀ ਸਥਿਤੀ ਬਾਰੇ ਫੀਡਬੈਕ ਲਿਆ ਗਿਆ ਅਤੇ ਆਪ੍ਰੇਸ਼ਨ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਅਪਰਾਧ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਨਸ਼ਿਆਂ ਤੇ ਗੈਂਗਸਟਰਾਂ ਵਿਰੁੱਧ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਨਿਗਰਾਨੀ ਰੱਖਣ ਅਤੇ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਦਰਮਿਆਨ ਵਿਰੋਧੀ ਧਿਰ ਵੱਲੋਂ ਵੀ ਕਾਨੂੰਨ-ਵਿਵਸਥਾ ਦੇ ਮੁੱਦੇ ‘ਤੇ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਜਾਰੀ ਹੈ।
