ਨਿਊਜ਼ ਪੰਜਾਬ
15 ਫ਼ਰਵਰੀ 2026
ਬੰਗਲਾਦੇਸ਼ ਦੀ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ 17 ਫਰਵਰੀ ਨੂੰ ਹੋਵੇਗਾ। ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (ਬੀਐਨਪੀ) ਦੇ ਮੁਖੀ ਤਾਰਿਕ ਰਹਿਮਾਨ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਵਲੋਂ ਆਯੋਜਿਤ ਕੀਤਾ ਜਾਵੇਗਾ।ਇਸ ਖਾਸ ਮੌਕੇ ਲਈ ਅੰਤਰਿਮ ਸਰਕਾਰ ਦੇ ਮੁੱਖ ਸਲਾਹਕਾਰ ਮੁਹੰਮਦ ਯੂਨਸ ਨੇ ਭਾਰਤ ਸਮੇਤ 13 ਦੇਸ਼ਾਂ ਦੇ ਨੇਤਾਵਾਂ ਨੂੰ ਸੱਦਾ ਪੱਤਰ ਭੇਜੇ ਹਨ। ਕੂਟਨੀਤਕ ਸੂਤਰਾਂ ਅਨੁਸਾਰ ਸੱਦਾ ਦਿੱਤੇ ਗਏ ਦੇਸ਼ਾਂ ਦੀ ਸੂਚੀ ਵਿਚ ਭਾਰਤ, ਚੀਨ, ਪਾਕਿਸਤਾਨ, ਸਾਊਦੀ ਅਰਬ, ਤੁਰਕੀ, ਸੰਯੁਕਤ ਅਰਬ ਅਮੀਰਾਤ, ਕਤਰ, ਮਲੇਸ਼ੀਆ, ਬਰੂਨੇਈ, ਸ਼੍ਰੀਲੰਕਾ, ਨੇਪਾਲ, ਮਾਲਦੀਵ ਅਤੇ ਭੂਟਾਨ ਸ਼ਾਮਿਲ ਹਨ। ਸਹੁੰ ਚੁੱਕ ਸਮਾਗਮ ਸੰਸਦ ਦੇ ਦੱਖਣੀ ਪਲਾਜ਼ਾ ਵਿਚ ਹੋਵੇਗਾ। ਹਾਲ ਹੀ ਵਿਚ ਹੋਈਆਂ ਆਮ ਚੋਣਾਂ ਵਿਚ ਬੀ.ਐਨ.ਪੀ. ਨੇ ਵੱਡੀ ਜਿੱਤ ਪ੍ਰਾਪਤ ਕੀਤੀ ਹੈ।
