ਹਾਈ ਕੋਰਟ ਤੋਂ ਕੰਚਨਪ੍ਰੀਤ ਕੌਰ ਨੂੰ ਵੱਡੀ ਰਾਹਤ, ਦੋਵਾਂ ਐਫਆਈਆਰਜ਼ ’ਚ ਅਗਾਊਂ ਜ਼ਮਾਨਤ ਮਨਜ਼ੂਰ

ਨਿਊਜ਼ ਪੰਜਾਬ

18 ਫ਼ਰਵਰੀ 2026

ਅੱਜ ਮਾਣਯੋਗ ਹਾਈ ਕੋਰਟ ਵੱਲੋਂ ਕੰਚਨਪ੍ਰੀਤ ਕੌਰ ਨੂੰ ਐਫ.ਆਈ.ਆਰ ਨੰਬਰ 261 ਅਤੇ 240 ਵਿੱਚ ਅਗਾਊਂ ਜ਼ਮਾਨਤ ਮਿਲਣ ਨਾਲ ਵੱਡੀ ਰਾਹਤ ਪ੍ਰਾਪਤ ਹੋਈ ਹੈ। ਇਸ ਮਾਮਲੇ ਸਬੰਧੀ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਇਹ ਸਾਰੀਆਂ ਐਫ.ਆਈ.ਆਰਜ਼ ਚੋਣਾਂ ਦੌਰਾਨ ਰਾਜਨੀਤਿਕ ਰੰਜਸ਼ ਦੇ ਤਹਿਤ ਦਰਜ ਕੀਤੀਆਂ ਗਈਆਂ ਸਨ, ਕਿਉਂਕਿ ਕੰਚਨਪ੍ਰੀਤ ਕੌਰ ਦੀ ਮਾਤਾ ਸੁਖਵਿੰਦਰ ਕੌਰ ਰੰਧਾਵਾ ਤਰਨਤਾਰਨ ਉਪ-ਚੋਣ ਵਿੱਚ ਪਾਰਟੀ ਦੀ ਉਮੀਦਵਾਰ ਰਹੀ ਹੈ। ਅਦਾਲਤ ਵਿੱਚ ਰਾਜ ਸਰਕਾਰ ਵੱਲੋਂ ਇਹ ਵੀ ਸਪੱਸ਼ਟ ਕੀਤਾ ਗਿਆ ਕਿ ਐਫ.ਆਈ.ਆਰ ਨੰਬਰ 261 ਦੇ ਮਾਮਲੇ ਵਿੱਚ ਸਰਕਾਰ ਕੰਚਨਪ੍ਰੀਤ ਕੌਰ ਦੀ ਗ੍ਰਿਫ਼ਤਾਰੀ ਨਹੀਂ ਕਰਨਾ ਚਾਹੁੰਦੀ। ਇਸ ਨਾਲ ਇਹ ਵੀ ਸਾਫ ਹੋ ਗਿਆ ਹੈ ਕਿ ਚੋਣਾਂ ਦੌਰਾਨ ਦਰਜ ਕੀਤੀਆਂ ਸਾਰੀਆਂ ਐਫ.ਆਈ.ਆਰਜ਼ ਵਿੱਚ ਉਹ ਇਸ ਸਮੇਂ ਜ਼ਮਾਨਤ ’ਤੇ ਹੈ। ਅਦਾਲਤ ਵਿੱਚ ਉਨ੍ਹਾਂ ਦੀ ਪੇਸ਼ੀ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਅਤੇ ਐਡਵੋਕੇਟ ਦਮਨਬੀਰ ਸਿੰਘ ਸੋਬਤੀ ਵੱਲੋਂ ਕੀਤੀ ਗਈ।