ਨਿਊਜ਼ ਪੰਜਾਬ
18 ਫ਼ਰਵਰੀ 2026
ਮੋਹਾਲੀ ਦੇ Fortis Hospital Mohali ਵਿੱਚ ਦਾਖਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਲਈ ਅੱਜ ਆਮ ਆਦਮੀ ਪਾਰਟੀ ਦੇ ਇੰਚਾਰਜ ਮਨੀਸ਼ ਸਿਸੋਦੀਆ ਪਹੁੰਚੇ। ਹਸਪਤਾਲ ਤੋਂ ਬਾਹਰ ਆਉਂਦੇ ਹੋਏ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸੀਐੱਮ ਸਾਹਿਬ ਦੀ ਸਿਹਤ ਵਿੱਚ ਕਾਫੀ ਸੁਧਾਰ ਹੈ ਅਤੇ ਹੁਣ ਉਹ ਪਹਿਲਾਂ ਨਾਲੋਂ ਕਾਫੀ ਬਿਹਤਰ ਮਹਿਸੂਸ ਕਰ ਰਹੇ ਹਨ।
ਜਦੋਂ ਡਿਸਚਾਰਜ ਬਾਰੇ ਪੁੱਛਿਆ ਗਿਆ ਤਾਂ ਸਿਸੋਦੀਆ ਨੇ ਕਿਹਾ ਕਿ ਉਨ੍ਹਾਂ ਦੀ ਹਾਲੇ ਡਾਕਟਰਾਂ ਨਾਲ ਵਿਸਥਾਰ ਵਿੱਚ ਗੱਲ ਨਹੀਂ ਹੋਈ, ਇਸ ਲਈ ਪੱਕੇ ਤੌਰ ‘ਤੇ ਕੁਝ ਕਹਿਣਾ ਮੁਸ਼ਕਲ ਹੈ। ਹਾਲਾਂਕਿ ਉਨ੍ਹਾਂ ਨੇ ਸੰਕੇਤ ਦਿੱਤਾ ਕਿ ਅੱਜ ਡਿਸਚਾਰਜ ਦੀ ਸੰਭਾਵਨਾ ਘੱਟ ਹੈ, ਪਰ ਸੰਭਵ ਹੈ ਕਿ ਕੱਲ੍ਹ ਤੱਕ ਛੁੱਟੀ ਮਿਲ ਸਕਦੀ ਹੈ।
ਜ਼ਿਕਰਯੋਗ ਹੈ ਕਿ 16 ਫਰਵਰੀ ਨੂੰ ਰੂਟੀਨ ਚੈਕਅੱਪ ਲਈ ਫੋਰਟਿਸ ਹਸਪਤਾਲ ਪਹੁੰਚੇ ਸੀਐੱਮ ਨੂੰ ਵੱਧ ਥਕਾਵਟ ਮਹਿਸੂਸ ਹੋਣ ਕਾਰਨ ਡਾਕਟਰਾਂ ਦੀ ਨਿਗਰਾਨੀ ਹੇਠ ਦਾਖਲ ਕੀਤਾ ਗਿਆ ਸੀ। ਜਾਰੀ ਸਿਹਤ ਬੁਲੇਟਿਨ ਮੁਤਾਬਕ ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਡਾਕਟਰਾਂ ਦੀ ਟੀਮ ਲਗਾਤਾਰ ਦੇਖਭਾਲ ਕਰ ਰਹੀ ਹੈ।
