ਨਿਊਜ਼ ਪੰਜਾਬ
19 ਫ਼ਰਵਰੀ 2026
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਅਹਿਮ ਇਕੱਤਰਤਾ ਅੱਜ ਸ਼੍ਰੋਮਣੀ ਕਮੇਟੀ ਮੁੱਖ ਦਫਤਰ ਦੇ ਕਾਨਫਰੰਸ ਹਾਲ ਵਿਚ ਹੋਣ ਜਾ ਰਹੀ ਹੈ। ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸਵੇਰੇ 11 ਵਜੇ ਆਰੰਭ ਹੋਣ ਵਾਲੀ ਇਸ ਇਕੱਤਰਤਾ ਦੌਰਾਨ ਹੋਰਨਾਂ ਪੰਥਕ ਮਾਮਲਿਆਂ ਅਤੇ ਸ਼੍ਰੋਮਣੀ ਕਮੇਟੀ ਦੇ ਆਮ ਕੰਮਕਾਜ ਤੋਂ ਇਲਾਵਾ ਬੀਤੇ ਦਿਨ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਸ਼੍ਰੋਮਣੀ ਕਮੇਟੀ ਅਤੇ ਬਾਦਲ ਪਰਿਵਾਰ ’ਤੇ ਲਾਏ ਗੰਭੀਰ ਦੋਸ਼ਾਂ ਬਾਰੇ ਵੀ ਵਿਚਾਰ ਚਰਚਾ ਕੀਤੇ ਜਾਣ ਅਤੇ ਉਨਾਂ ਨੂੰ ਮੁੱਖ ਗ੍ਰੰਥੀ ਦੀ ਸਤਿਕਾਰਤ ਪਦਵੀ ਤੋਂ ਹਟਾਏ ਜਾਣ ਦੀ ਵੀ ਚਰਚਾ ਹੈ।
