ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੂੰ SGPC ਵੱਲੋਂ 72 ਘੰਟਿਆਂ ਦਾ ਨੋਟਿਸ

ਨਿਊਜ਼ ਪੰਜਾਬ

19 ਫ਼ਰਵਰੀ 2026

ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੱਡੀ ਕਾਰਵਾਈ ਕਰਦਿਆਂ ਉਨ੍ਹਾਂ ਨੂੰ 72 ਘੰਟਿਆਂ ਦਾ ਨੋਟਿਸ ਜਾਰੀ ਕੀਤਾ ਹੈ। ਕਮੇਟੀ ਨੇ ਕਿਹਾ ਹੈ ਕਿ ਉਨ੍ਹਾਂ ਵੱਲੋਂ ਭੱਠਾ ਸਾਹਿਬ ਅਤੇ ਗੁਰਦੁਆਰਾ ਅੰਬ ਸਾਹਿਬ ਸਬੰਧੀ ਲਗਾਏ ਗਏ ਦੋਸ਼ ਨਿਰਾਧਾਰ ਹਨ ਅਤੇ ਇਸ ਨਾਲ ਕਮੇਟੀ ਦੀ ਛਵੀ ਨੂੰ ਨੁਕਸਾਨ ਪਹੁੰਚਿਆ ਹੈ। ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਗਿਆਨੀ ਰਘਬੀਰ ਸਿੰਘ 72 ਘੰਟਿਆਂ ਅੰਦਰ ਆਪਣੇ ਦੋਸ਼ਾਂ ਦੇ ਸਬੂਤ ਪੇਸ਼ ਕਰਨ, ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਸਦੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਮੌਕੇ ਪ੍ਰੋਂ. ਦਵਿੰਦਰ ਸਿੰਘ ਪਾਲ ਭੁੱਲਰ, ਬਲਵੰਤ ਸਿੰਘ ਰਾਜੋਆਣਾ ਸਮੇਤ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ‘ਚ ਕੇਂਦਰ ਸਰਕਾਰ ‘ਤੇ ਦੋਹਰੀ ਨੀਤੀ ਦਾ ਇਲਜ਼ਾਮ ਲਾਇਆ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਹੁਣ ਭਾਜਪਾ ਦੀ ਸਰਕਾਰ ਹੈ, ਪਰ ਉਹ ਵੀ ਆਮ ਆਦਮੀ ਪਾਰਟੀ ਦੇ ਰਾਹ ‘ਤੇ ਚੱਲ ਰਹੀ ਹੈ, ਜੋ ਕਿ ਪ੍ਰੋਂ ਭੁੱਲਰ ਦੀ ਰਿਹਾਈ ਪਟੀਸ਼ਨ ਰੱਦ ਹੋਣਾ ਸਬੂਤ ਹੈ