ਨਿਊਜ਼ ਪੰਜਾਬ
21 ਫ਼ਰਵਰੀ 2026
ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜੀ ਸਥਾਨਕ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਬਟਾਲਾ ਵਿੱਚ ਅਨੁਸੂਚਿਤ ਜਾਤੀ ਦੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰ ਪਹੁੰਚੇ। ਚੇਅਰਮੈਨ ਨੇ ਸਭ ਤੋਂ ਪਹਿਲਾਂ ਡੇਰਾ ਬਾਬਾ ਨਾਨਕ ਦੇ ਬੀਡੀਪੀਓ ਅਤੇ ਕੋਟਲੀ ਸੂਰਤ ਮੱਲੀ ਦੇ ਪੰਚਾਇਤ ਸੈਕਟਰੀ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।
ਗੱਲਬਾਤ ਦੌਰਾਨ ਚੇਅਰਮੈਨ ਨੇ ਕਿਹਾ ਕਿ ਮੇਰਾ ਕੰਮ ਅਨੁਸੂਚਿਤ ਜਾਤੀ ਦੇ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਹੱਲ ਕਰਨਾ ਹੈ ,ਜੋ ਅੱਜ ਮੈਂ ਬਟਾਲਾ ਵਿਖੇ ਆ ਕੇ ਕੀਤਾ ਹੈ। ਕੁਝ ਸ਼ਿਕਾਇਤਾਂ ਦਾ ਹੱਲ ਮੌਕੇ ‘ਤੇ ਕਰ ਦਿੱਤਾ ਹੈ ਅਤੇ ਕੁਝ ਪੈਂਡਿੰਗ ਸ਼ਿਕਾਇਤਾਂ ਦਾ ਹੱਲ ਚੰਡੀਗੜ੍ਹ ਵਿਖੇ ਕੀਤਾ ਜਾਏਗਾ।
ਚੇਅਰਮੈਨ ਨੇ ਕਿਹਾ ਪੰਚਾਇਤ ਸੈਕਟਰੀ ਅਤੇ ਬੀਡੀਪੀਓ ਵੱਲੋਂ ਕਮਿਸ਼ਨ ਦੇ ਹੁਕਮਾਂ ਦੀ ਉਲੰਘਣਾ ਕੀਤੀ ਗਈ ਸੀ। ਜਿਸ ਦੀ ਵਜ੍ਹਾ ਕਰਕੇ ਤੁਰੰਤ ਪ੍ਰਭਾਵ ਹੇਠ ਦੋਵਾਂ ਨੂੰ ਮੁਅੱਤਲ ਕਰ ਦਿੱਤਾ ਗਿਆ। ਇਸ ਮੌਕੇ ਗੱਲਬਾਤ ਦੌਰਾਨ ਏਡੀਸੀ ਅਤੇ ਪੰਜਾਬ ਪੁਲਿਸ ਦੇ ਐਸਪੀ ਨੇ ਕਿਹਾ ਕਿ ਕਮਿਸ਼ਨ ਵੱਲੋਂ ਅੱਜ ਆਮ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਗਈਆਂ ਹਨ। ਕੁਝ ਸ਼ਿਕਾਇਤਾਂ ਦਾ ਮੌਕੇ ‘ਤੇ ਹੱਲ ਕੀਤਾ ਗਿਆ ਹੈ ਅਤੇ ਕੁਝ ਸ਼ਿਕਾਇਤਾਂ ਦਾ ਕਮਿਸ਼ਨ ਦੇ ਦਫਤਰ ਵਿਖੇ ਹੱਲ ਹੋਵੇਗਾ।
