ਲੁਧਿਆਣਾ ਵਿੱਚ 4 ਹੋਰ ਮਰੀਜ਼ ਤੰਦਰੁਸਤ ਹੋਏ-ਅੱਜ ਵੀ 235 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ – ਦਿੱਲ੍ਹੀ ਵਿੱਚ ਅੱਜ 65 ਮੌਤਾਂ ਹੋਈਆਂ
ਜ਼ਿਲ•ਾ ਲੁਧਿਆਣਾ ਵਿੱਚ 4 ਹੋਰ ਮਰੀਜ਼ ਤੰਦਰੁਸਤ ਹੋਏ
-ਲੋਕ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਘਰਾਂ ਦੇ ਅੰਦਰ ਹੀ ਰਹਿਣ-ਡਿਪਟੀ ਕਮਿਸ਼ਨਰ
ਲੁਧਿਆਣਾ, 11 ਜੂਨ ( ਨਿਊਜ਼ ਪੰਜਾਬ )-ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ 4 ਹੋਰ ਮਰੀਜ਼ਾਂ ਦੇ ਠੀਕ ਹੋਣ ਨਾਲ ਕੋਵਿਡ 19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਤੋਂ ਇਲਾਵਾ ਅੱਜ ਇਸ ਬਿਮਾਰੀ ਨਾਲ ਸੰਬੰਧਤ 22 ਹੋਰ ਮਾਮਲੇ ਸਾਹਮਣੇ ਆਏ ਹਨ। ਜੋ ਕਿ ਛਾਉਣੀ ਮੁਹੱਲਾ, ਫੀਲਡ ਗੰਜ, ਮੁੰਡੀਆਂ, ਢਿੱਲੋਂ ਨਗਰ, ਗੋਬਿੰਦਪੁਰਾ, ਸ਼ੇਰਜੰਗ, ਧੂਰੀ ਲਾਈਨ, ਜਗਰਾਂਉ, ਮਾਡਲ ਟਾਊਨ, ਸਾਹਨੇਵਾਲ, ਫੋਕਲ ਪੁਆਇੰਟ, ਸ਼ਿਮਲਾਪੁਰੀ, ਅਜੀਤ ਨਗਰ, ਧਾਂਦਰਾ ਰੋਡ, ਮਿਲਰਗੰਜ ਅਤੇ ਲੱਖੋਵਾਲ ਨਾਲ ਸੰਬੰਧਤ ਹਨ। ਇਸ ਤੋਂ ਇਲਾਵਾ 1 ਮਰੀਜ਼ ਹੋਰ ਜ਼ਿਲ•ੇ ਨਾਲ ਸੰਬੰਧਤ ਹੈ।
ਉਨ•ਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫਤਹਿ’ ਤਹਿਤ ਲੋਕਾਂ ਨੂੰ ਕੋਵਿਡ 19 ਬਿਮਾਰੀ ਤੋਂ ਬਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਚੱਲਦਿਆਂ ਜ਼ਿਲ•ਾ ਲੁਧਿਆਣਾ ਵਿੱਚ ਠੀਕ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਮਿਤੀ 11 ਜੂਨ, 2020 ਤੱਕ ਜ਼ਿਲ•ਾ ਲੁਧਿਆਣਾ ਨਾਲ ਸੰਬੰਧਤ 179 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ।
ਉਨ•ਾਂ ਕਿਹਾ ਕਿ ਜ਼ਿਲ•ਾ ਲੁਧਿਆਣਾ ਵਿੱਚ ਹੁਣ ਤੱਕ ਕੁੱਲ 14269 ਨਮੂਨੇ ਲਏ ਗਏ ਹਨ, ਜਿਨ•ਾਂ ਵਿੱਚੋਂ 12785 ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨ•ਾਂ ਵਿੱਚੋਂ 12372 ਨਤੀਜੇ ਨੈਗੇਟਿਵ ਆਏ ਹਨ, ਜਦਕਿ 1484 ਰਿਪੋਰਟਾਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨ•ਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲ•ਾ ਲੁਧਿਆਣਾ ਨਾਲ ਸੰਬੰਧਤ 302 ਮਾਮਲੇ ਪਾਜ਼ੀਟਿਵ ਪਾਏ ਗਏ ਹਨ, ਜਦਕਿ 111 ਮਰੀਜ਼ ਹੋਰ ਜ਼ਿਲਿ•ਆਂ ਨਾਲ ਸੰਬੰਧਤ ਹਨ। ਉਨ•ਾਂ ਕਿਹਾ ਕਿ ਬਦਕਿਸਮਤੀ ਨਾਲ 10 ਮੌਤਾਂ ਜ਼ਿਲ•ਾ ਲੁਧਿਆਣਾ ਨਾਲ ਸੰਬੰਧਤ ਅਤੇ 7 ਹੋਰ ਜ਼ਿਲਿਆਂ ਨਾਲ ਸੰਬੰਧਤ ਹੋਈਆਂ ਹਨ। ਹੁਣ ਤੱਕ ਜ਼ਿਲ•ਾ ਲੁਧਿਆਣਾ ਨਾਲ ਸੰਬੰਧਤ 179 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ।
ਉਨ•ਾਂ ਕਿਹਾ ਕਿ ਹੁਣ 9020 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 2307 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 235 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਉਨ•ਾਂ ਦੱਸਿਆ ਕਿ ਜ਼ਿਲ•ਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਲੁਧਿਆਣਾ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋਂ ਵੀ ਕੋਈ ਵਿਅਕਤੀ ਦੇ ਕੋਵਿਡ 19 ਦੇ ਪੀੜਤ ਹੋਣ ਜਾਂ ਸ਼ੱਕ ਹੋਣ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ•ਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਂਕੜਿਆਂ ਵਿੱਚ ਹੈ। ਇਸੇ ਤਰ•ਾਂ ਅੱਜ ਵੀ 1160 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਜਿਨ•ਾਂ ਦੇ ਨਤੀਜੇ ਜਲਦ ਮਿਲਣ ਦੀ ਸੰਭਾਵਨਾ ਹੈ।
ਉਨ•ਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪੂਰਨ ਤੌਰ ‘ਤੇ ਪਾਲਣਾ ਕਰਨ।ਜੇਕਰ ਉਹ ਘਰਾਂ ਦੇ ਅੰਦਰ ਹੀ ਰਹਿਣਗੇ ਤਾਂ ਉਹ ਖੁਦ ਵੀ ਇਸ ਬਿਮਾਰੀ ਤੋਂ ਬਚਣਗੇ ਅਤੇ ਨਾਲ ਹੀ ਹੋਰਾਂ ਲੋਕਾਂ ਨੂੰ ਵੀ ਬਚਾਉਣ ਵਿੱਚ ਸਹਾਇਤਾ ਕਰਨਗੇ।
1877 more #COVID19 cases & 65 deaths reported in Delhi today. Total number of cases in the national capital is now at 34687, including 20871 active cases, 12731 recovered/discharged/migrated & 1085 deaths: Delhi Health Department