ਨਿਊਜ਼ ਪੰਜਾਬ
ਜੋ ਕੋਲ ਹੈ ਉਸਦੀ ਕਦਰ ਕਰੋ।…. ਵਿਚਾਰ ਭਾਈ ਰਣਜੀਤ ਸਿੰਘ ਜੀ ਢੱਡਰੀਆ ਵਾਲੇ
: *🙏 ☬ ੴ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਅੰਮ੍ਰਿਤ ਵੇਲੇ ਦਾ ਮੁੱਖਵਾਕ*੧੩ ਫੱਗਣ ੫੫੭ ੨੪ ਫਰਵਰੀ ੨੦੨੬ ੴ* ☬ 🙏
ਧਨਾਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥ ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥
धनासरी महला ४ घरु १ चउपदे
ੴ सतिगुर प्रसादि ॥
जो हरि सेवहि संत भगत तिन के सभि पाप निवारी ॥ हम ऊपरि किरपा करि सुआमी रखु संगति तुम जु पिआरी ॥१॥ हरि गुण कहि न सकउ बनवारी ॥ हम पापी पाथर नीरि डुबत करि किरपा पाखण हम तारी ॥ रहाउ ॥ जनम जनम के लागे बिखु मोरचा लगि संगति साध सवारी ॥ जिउ कंचनु बैसंतरि ताइओ मलु काटी कटित उतारी ॥२॥ हरि हरि जपनु जपउ दिनु राती जपि हरि हरि हरि उरि धारी ॥ हरि हरि हरि अउखधु जगि पूरा जपि हरि हरि हउमै मारी ॥३॥ हरि हरि अगम अगाधि बोधि अपर्मपर पुरख अपारी ॥ जन कउ क्रिपा करहु जगजीवन जन नानक पैज सवारी ॥४॥१॥
ਪਦ ਅਰਥ: ਸੇਵਹਿ = ਸੇਂਵਦੇ ਹਨ, ਸਿਮਰਦੇ ਹਨ। ਸਭਿ = ਸਾਰੇ। ਨਿਵਾਰੀ =hai ਦੂਰ ਕਰਨ ਵਾਲਾ। ਸੁਆਮੀ = ਹੇ ਮਾਲਕ ਪ੍ਰਭੂ! ਤੁਮ ਜੁ ਪਿਆਰੀ = ਜੇਹੜੀ ਤੈਨੂੰ ਪਿਆਰੀ ਲੱਗਦੀ ਹੈ।੧।ਕਹਿ ਨ ਸਕਉ = ਕਹਿ ਨ ਸਕਉਂ, ਮੈਂ ਬਿਆਨ ਨਹੀਂ ਕਰ ਸਕਦਾ। ਬਨਵਾਰੀ = {वनमालिन् = ਜੰਗਲੀ ਫੁੱਲਾਂ ਦੀ ਮਾਲਾ ਪਹਿਨੀ ਰੱਖਣ ਵਾਲਾ, ਕ੍ਰਿਸ਼ਨ} ਹੇ ਪਰਮਾਤਮਾ! ਨੀਰਿ = ਪਾਣੀ ਵਿਚ। ਪਾਖਣ = ਪੱਥਰ।ਰਹਾਉ।
ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਚਉਪਦੇ = ਚਾਰ ਬੰਦਾਂ ਵਾਲੇ ਸ਼ਬਦ। ਬਿਖੁ = ਜ਼ਹਰ। ਮੋਰਚਾ = ਜੰਗਾਲ। ਸਵਾਰੀ = ਸ੍ਵੱਛ ਹੋ ਜਾਂਦੀ ਹੈ। ਕੰਚਨੁ = ਸੋਨਾ। ਬੈਸੰਤਰਿ = ਅੱਗ ਵਿਚ। ਤਾਇਓ = ਤਪਾਇਆ ਜਾਂਦਾ ਹੈ। ਕਾਟੀ = ਕੱਟੀ ਜਾਂਦੀ ਹੈ। ਕਟਤਿ = ਕੱਟ ਕੇ। ਉਤਾਰੀ = ਲਾਹੀ ਜਾਂਦੀ ਹੈ।੨।
ਅਰਥ: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ। ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ।੧। ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ। ਅਸੀਂ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ। ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ।ਰਹਾਉ। ਹੇ ਭਾਈ! ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ, ਤਿਵੇਂ ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤਿ ਦੀ ਸਰਨ ਪੈ ਕੇ ਸੋਧਿਆ ਜਾਂਦਾ ਹੈ।੨।
अर्थ: अकाल पुरख एक है और सतगुरु की कृपा द्वारा प्राप्त होता है। हे प्रभु! जो तुम्हारा संत भगत तुम्हारा नाम सुमिरन करते हैं, तुम उनके पूर्व कर्मो के पाप दूर करने वाले हो। हे मालिक प्रभु! हमारे ऊपर भी मेहर कर, (हमें उस) साध सांगत मैं रख जो तुम्हे प्यारी लगती है।१। हे हरी! हे प्रभु! में तेरे गुण बयां नहीं कर सकता। हम जीव पापी हैं, पापों में डूबे रहते हैं, जैसे पत्थर पानी में डूबे रहते हैं। मेहर कर, हम पत्थरों (पत्थर दिलो) को संसार समुंदर से पार कर दो जी।रहाउ। हे भाई! जैसे सोना अग्नि में तापने से उस की सारी मैल कट जाती है, उत्तार दी जाती है, उसी प्रकार जीवों के अनेकों जन्मो के चिपके हुए पापों का जहर, पापों का जंगल संगत की सरन आ कर ख़तम हो जाता है।२।
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
🚩🚩🙏🌷🙏🚩🚩
