ਨਿਊਜ਼ ਪੰਜਾਬ
2 ਮਾਰਚ 2026
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਇਕ ਪੋਸਟ ਸਾਂਝ ਕਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਰਬ ਦੇਸ਼ਾਂ ਦੇ ਵਿਚ ਲੜਾਈ ਲੱਗਣ ਕਰਕੇ ਬਹੁਤ ਸਾਰੇ ਪੰਜਾਬੀ ਇਨ੍ਹਾਂ ਮੁਲਕਾਂ ਵਿਚ ਮੁਸੀਬਤਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਐਨ.ਆਰ.ਆਈ. ਵਿੰਗ ਦੇ ਨੰਬਰ ਜਾਰੀ ਕਰ ਰਹੇ ਹਾਂ ਜੇ ਕੋਈ ਖੁਦ ਜਾਂ ਉਹਨਾਂ ਦੇ ਪਰਿਵਾਰ ਦਾ ਮੈਂਬਰ ਇਨ੍ਹਾਂ ਮੁਲਕਾਂ ਵਿੱਚ ਫਸਿਆ ਹੈ ਤਾਂ ਤੁਰੰਤ ਸੰਪਰਕ ਕਰੋ।

ਉਨ੍ਹਾਂ ਕਿਹਾ ਕਿ ਮੈਂ ਵਿਦੇਸ਼ ਮੰਤਰਾਲੇ ਦੇ ਨਾਲ ਸੰਪਰਕ ਵਿਚ ਹਾਂ। ਜਲਦੀ ਉਹਨਾਂ ਨੂੰ ਅਸੀਂ ਹਰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹਾਂ।
