ਨਿਊਜ਼ ਪੰਜਾਬ
3 ਮਾਰਚ 2026
ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸ਼ੇਰਗਿੱਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ, ਜੋ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪਿਆ। ਮੁੱਖ ਮੰਤਰੀ ਵੱਲੋਂ ਇਹ ਅਸਤੀਫਾ ਤੁਰੰਤ ਪ੍ਰਭਾਵ ਨਾਲ ਮਨਜ਼ੂਰ ਵੀ ਕਰ ਲਿਆ ਗਿਆ ਹੈ।

ਨਰਿੰਦਰ ਸ਼ੇਰਗਿੱਲ ਨੂੰ ਸੀਐੱਮ ਮਾਨ ਦੇ ਨਜ਼ਦੀਕੀ ਸਾਥੀਆਂ ਵਿੱਚੋਂ ਇੱਕ ਮੰਨਿਆ ਜਾਂਦਾ ਸੀ ਅਤੇ ਉਹ 2013-14 ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਸਨ। ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਕਈ ਮਹੱਤਵਪੂਰਨ ਪ੍ਰੋਜੈਕਟਾਂ ਨੂੰ ਅੱਗੇ ਵਧਾਇਆ ਅਤੇ ਹੜ੍ਹਾਂ ਦੇ ਸਮੇਂ ਮਿਲਕਫੈੱਡ ਵੱਲੋਂ ਕੀਤੇ ਗਏ ਰਾਹਤ ਕੰਮਾਂ ਵਿੱਚ ਵੀ ਅਹਿਮ ਭੂਮਿਕਾ ਨਿਭਾਈ। ਹਾਲਾਂਕਿ ਉਨ੍ਹਾਂ ਦੇ ਅਸਤੀਫੇ ਦੇ ਅਸਲ ਕਾਰਨਾਂ ਬਾਰੇ ਅਜੇ ਤੱਕ ਕੋਈ ਸਪਸ਼ਟੀਕਰਨ ਸਾਹਮਣੇ ਨਹੀਂ ਆਇਆ।
