ਨਿਊਜ਼ ਪੰਜਾਬ
3 ਮਾਰਚ 2026
ਪੰਜਾਬ ਸਰਕਾਰ ਵੱਲੋਂ 5 ਮਾਰਚ 2026 ਨੂੰ ਦੁਪਹਿਰ 1:30 ਵਜੇ ਚੰਡੀਗੜ੍ਹ ਸਥਿਤ ਸਕੱਤਰਾਲ ਵਿੱਚ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸੱਦੀ ਗਈ ਹੈ। ਇਸ ਸੰਬੰਧੀ ਆਮ ਪ੍ਰਸ਼ਾਸਨ ਵਿਭਾਗ (ਮੰਤਰੀ ਮੰਡਲ ਮਾਮਲੇ ਸ਼ਾਖਾ) ਵੱਲੋਂ ਸਰਕਾਰੀ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਮੀਟਿੰਗ ਵਿੱਚ ਰਾਜ ਦੇ ਵੱਖ-ਵੱਖ ਵਿਭਾਗਾਂ ਨਾਲ ਜੁੜੇ ਮਹੱਤਵਪੂਰਨ ਮਸਲਿਆਂ ਅਤੇ ਨੀਤਿਗਤ ਫੈਸਲਿਆਂ ‘ਤੇ ਚਰਚਾ ਕੀਤੀ ਜਾਵੇਗੀ। ਸਰਕਾਰ ਦੇ ਸਾਰੇ ਸੰਬੰਧਤ ਮੰਤਰੀਆਂ ਅਤੇ ਅਧਿਕਾਰੀਆਂ ਨੂੰ ਮੀਟਿੰਗ ਵਿੱਚ ਹਾਜ਼ਰੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
