ਨਿਊਜ਼ ਪੰਜਾਬ
4 ਮਾਰਚ 2026
ਹਿਮਾਚਲ ਪ੍ਰਦੇਸ਼ ਵਿੱਚ ਪੰਜਾਬ ਤੋਂ ਆਏ ਬਾਈਕ ਸਵਾਰਾਂ ਖ਼ਿਲਾਫ਼ ਪੁਲਿਸ ਨੇ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਿਛਲੇ ਦੋ ਦਿਨਾਂ ਦੌਰਾਨ ਪੁਲਿਸ ਵੱਲੋਂ 950 ਤੋਂ ਵੱਧ ਬਾਈਕ ਸਵਾਰਾਂ ਦੇ ਚਲਾਨ ਕੀਤੇ ਗਏ ਹਨ। ਪੁਲਿਸ ਮੁਤਾਬਕ ਕਈ ਬਾਈਕ ਸਵਾਰ ਬਿਨਾਂ ਹੈਲਮੇਟ, ਬਿਨਾਂ ਨੰਬਰ ਪਲੇਟ, ਟ੍ਰਿਪਲ ਸਵਾਰੀ ਅਤੇ ਤੇਜ਼ ਰਫ਼ਤਾਰ ਨਾਲ ਗੱਡੀ ਚਲਾਉਂਦੇ ਮਿਲੇ, ਜਿਸ ਨਾਲ ਟ੍ਰੈਫਿਕ ਜਾਮ ਅਤੇ ਹਾਦਸਿਆਂ ਦਾ ਖ਼ਤਰਾ ਵਧ ਰਿਹਾ ਹੈ। ਇਸ ਮਾਮਲੇ ‘ਤੇ ਸਥਾਨਕ ਲੋਕਾਂ ਵੱਲੋਂ ਵੀ ਵਿਰੋਧ ਕੀਤਾ ਜਾ ਰਿਹਾ ਹੈ।
ਲਾਹੌਲ ਸਪਿਤੀ ਤੋਂ ਕਾਂਗਰਸ ਵਿਧਾਇਕ ਅਨੁਰਾਧਾ ਬਾਲੀ ਨੇ ਚੇਤਾਵਨੀ ਦਿੱਤੀ ਹੈ ਕਿ ਸੈਰ ਲਈ ਆਉਣ ਵਾਲਿਆਂ ਦਾ ਸਵਾਗਤ ਹੈ, ਪਰ ਗੰਦਗੀ ਫੈਲਾਉਣ ਜਾਂ ਨਿਯਮ ਤੋੜਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਪੁਲਿਸ ਨੂੰ ਐਸੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ।
