ਨਿਊਜ਼ ਪੰਜਾਬ
4 ਮਾਰਚ 2026
ਭਾਰਤ ਦੇ ਇਲੈਕਟ੍ਰਾਨਿਕਸ ਜਗਤ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। Texla ਬ੍ਰਾਂਡ ਦੇ ਸੰਸਥਾਪਕ ਰਾਜਾ ਸਿੰਘ ਉਬਰਾਏ ਦਾ 90 ਸਾਲ ਦੀ ਉਮਰ ਵਿੱਚ ਲੁਧਿਆਣਾ ਦੇ ਡੀ.ਐਮ.ਸੀ. ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਨੇ ਆਪਣੇ ਯਤਨਾਂ ਨਾਲ ਟੈਲੀਵਿਜ਼ਨ ਨੂੰ ਮੱਧਵਰਗੀ ਪਰਿਵਾਰਾਂ ਦੇ ਘਰਾਂ ਤੱਕ ਪਹੁੰਚਾ ਕੇ ਇਲੈਕਟ੍ਰਾਨਿਕਸ ਖੇਤਰ ਨੂੰ ਨਵੀਂ ਦਿਸ਼ਾ ਦਿੱਤੀ। ਉਨ੍ਹਾਂ ਦੇ ਦਿਹਾਂਤ ਨਾਲ ਉਦਯੋਗ ਜਗਤ ਵਿੱਚ ਸੋਗ ਦੀ ਲਹਿਰ ਹੈ।
