ਲੌਰੇਸ ਟੀਮ ਆਫ ਦਿ ਈਅਰ ਲਈ ਭਾਰਤੀ ਮਹਿਲਾ ਕ੍ਰਿਕਟ ਟੀਮ ਨਾਮਜ਼ਦ

ਨਿਊਜ਼ ਪੰਜਾਬ

4 ਮਾਰਚ 2026

ਸਾਲ 2025 ਵਿੱਚ ਵਿਸ਼ਵ ਕੱਪ ਜਿੱਤ ਕੇ ਇਤਿਹਾਸ ਰਚਣ ਵਾਲੀ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਹੁਣ ਵੱਡਾ ਸਨਮਾਨ ਮਿਲਿਆ ਹੈ। ਹਰਮਨਪ੍ਰੀਤ ਕੌਰ ਦੀ ਅਗਵਾਈ ਹੇਠ ਟੀਮ ਨੂੰ ਲੌਰੇਸ ਟੀਮ ਆਫ ਦਿ ਈਅਰ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ ਹੈ, ਜਿਸ ਦੀ ਪੁਸ਼ਟੀ ਲੌਰੇਸ ਸਪੋਰਟ ਨੇ 3 ਮਾਰਚ ਨੂੰ ਕੀਤੀ। ਇਹ ਪਹਿਲੀ ਵਾਰ ਹੈ ਕਿ ਕੋਈ ਮਹਿਲਾ ਕ੍ਰਿਕਟ ਟੀਮ ਇਸ ਪੁਰਸਕਾਰ ਲਈ ਨਾਮਜ਼ਦ ਹੋਈ ਹੈ। ਟੀਮ ਨੇ ਆਸਟ੍ਰੇਲੀਆ ਵਿਰੁੱਧ ਸੈਮੀਫਾਈਨਲ ਵਿੱਚ 339 ਦੌੜਾਂ ਦਾ ਟੀਚਾ ਹਾਸਲ ਕਰਕੇ ਨਵਾਂ ਰਿਕਾਰਡ ਬਣਾਇਆ ਅਤੇ ਫਾਈਨਲ ਵਿੱਚ ਦੱਖਣੀ ਅਫਰੀਕਾ ਨੂੰ ਹਰਾਕੇ ਆਪਣਾ ਪਹਿਲਾ ਵਿਸ਼ਵ ਕੱਪ ਜਿੱਤਿਆ।