ਰਣਜੀਤ ਸਿੰਘ ਐਨਕਾਊਂਟਰ ਮਾਮਲਾ: ਪੰਜਾਬ-ਹਰਿਆਣਾ ਹਾਈ ਕੋਰਟ ਨੇ ਡੀਜੀਪੀ ਗੌਰਵ ਯਾਦਵ ਨੂੰ ਤਲਬ ਕੀਤਾ

ਨਿਊਜ਼ ਪੰਜਾਬ

5 ਮਾਰਚ 2026

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਗੁਰਦਾਸਪੁਰ ਦੇ ਆਦੀਆਂ ਪੁਲਿਸ ਸਟੇਸ਼ਨ ‘ਤੇ ਪੁਲਿਸ ਮੁਲਾਜ਼ਮਾਂ ਦੀ ਹੱਤਿਆ ਦੇ ਦੋਸ਼ੀ ਰਣਜੀਤ ਸਿੰਘ ਦੇ ਐਨਕਾਊਂਟਰ ਮਾਮਲੇ ਦਾ ਨੋਟਿਸ ਲਿਆ ਹੈ। ਅਦਾਲਤ ਨੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਨੂੰ ਇਸ ਮਾਮਲੇ ਵਿੱਚ ਜਵਾਬ ਦੇਣ ਲਈ ਦੁਪਹਿਰ 2 ਵਜੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਹ ਸੁਣਵਾਈ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾਵੇਗੀ। ਦੂਜੇ ਪਾਸੇ ਮ੍ਰਿਤਕ ਦੇ ਪਰਿਵਾਰ ਵੱਲੋਂ ਐਨਕਾਊਂਟਰ ‘ਤੇ ਸਵਾਲ ਉਠਾਏ ਜਾ ਰਹੇ ਹਨ ਅਤੇ ਨੌਜਵਾਨ ਦਾ ਅੰਤਿਮ ਸੰਸਕਾਰ ਅਜੇ ਤੱਕ ਨਹੀਂ ਕੀਤਾ ਗਿਆ ਹੈ।