ਨਿਊਜ਼ ਪੰਜਾਬ
5 ਮਾਰਚ 2026
ਜਲੰਧਰ ਵਿੱਚ ਜਨਮੀ ਸੋਸ਼ਲ ਮੀਡੀਆ ਇੰਫਲੂਐਂਸਰ ਨੈਨਸੀ ਗਰੇਵਾਲ ਦਾ ਕੈਨੇਡਾ ਦੇ ਵਿੰਡਸਰ ਸ਼ਹਿਰ ਵਿੱਚ ਕਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਇੱਕ ਅਣਪਛਾਤਾ ਹਮਲਾਵਰ ਉਸਦੇ ਘਰ ਵਿੱਚ ਦਾਖਲ ਹੋਇਆ ਅਤੇ ਉਸ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਗੰਭੀਰ ਜ਼ਖਮੀ ਹਾਲਤ ਵਿੱਚ ਨੈਨਸੀ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਨੈਨਸੀ ਸੋਸ਼ਲ ਮੀਡੀਆ ‘ਤੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਢਿੱਲੋਂ ਅਤੇ ਗਰਮਖਿਆਲੀਆਂ ਖ਼ਿਲਾਫ਼ ਆਪਣੇ ਬਿਆਨਾਂ ਕਾਰਨ ਕਾਫੀ ਚਰਚਾ ਵਿੱਚ ਰਹੀ ਸੀ। ਕੈਨੇਡੀਅਨ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਘਟਨਾ ਨਾਲ ਭਾਰਤੀ ਭਾਈਚਾਰੇ ਵਿੱਚ ਵੀ ਚਿੰਤਾ ਦਾ ਮਾਹੌਲ ਹੈ।
