ਨਿਊਜ਼ ਪੰਜਾਬ
5 ਮਾਰਚ 2026
ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਔਰਤਾਂ ਨਾਲ ਕੀਤਾ ਆਪਣਾ ਚੋਣ ਵਾਅਦਾ ਪੂਰਾ ਕਰਨ ਜਾ ਰਹੀ ਹੈ। ਸਰਕਾਰ ਵੱਲੋਂ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਹਰ ਮਹੀਨੇ 1,000 ਰੁਪਏ ਦੇਣ ਦੀ ਯੋਜਨਾ ਲਾਗੂ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।
ਇਸ ਯੋਜਨਾ ਦਾ ਐਲਾਨ 8 ਮਾਰਚ ਨੂੰ ਪੇਸ਼ ਹੋਣ ਵਾਲੇ ਬਜਟ ਦੌਰਾਨ ਕੀਤਾ ਜਾਵੇਗਾ, ਜਦਕਿ 18 ਮਾਰਚ ਤੋਂ ਰਕਮ ਵੰਡਣ ਦੀ ਪ੍ਰਕਿਰਿਆ ਸ਼ੁਰੂ ਹੋ ਸਕਦੀ ਹੈ। ਸਰਕਾਰ ਇਹ ਰਕਮ ਡਾਇਰੈਕਟ ਬੈਨੀਫਿਟ ਟ੍ਰਾਂਸਫਰ (DBT) ਰਾਹੀਂ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਭੇਜੇਗੀ। ਯੋਜਨਾ ਦਾ ਲਾਭ ਲੈਣ ਲਈ ਔਰਤਾਂ ਕੋਲ ਪੰਜਾਬ ਦਾ ਵੋਟਰ ਕਾਰਡ, ਆਧਾਰ ਕਾਰਡ ਅਤੇ ਬੈਂਕ ਖਾਤਾ ਹੋਣਾ ਲਾਜ਼ਮੀ ਹੋਵੇਗਾ ਅਤੇ ਰਜਿਸਟ੍ਰੇਸ਼ਨ ਕਰਵਾਉਣੀ ਪਵੇਗੀ। ਹਾਲਾਂਕਿ ਰਿਪੋਰਟਾਂ ਮੁਤਾਬਕ ਇਹ ਲਾਭ ਹਰ ਔਰਤ ਨੂੰ ਨਹੀਂ ਮਿਲੇਗਾ ਅਤੇ ਸਰਕਾਰੀ ਕਰਮਚਾਰੀ, ਟੈਕਸ ਭਰਨ ਵਾਲੀਆਂ ਅਤੇ ਕੁਝ ਹੋਰ ਵਰਗਾਂ ਦੀਆਂ ਔਰਤਾਂ ਇਸ ਯੋਜਨਾ ਤੋਂ ਬਾਹਰ ਰਹਿ ਸਕਦੀਆਂ ਹਨ।
