ਨਿਊਜ਼ ਪੰਜਾਬ
ਗੁਰੂ ਰਾਮਦਾਸ ਜੀ ਤੇ ਭਰੋਸਾ ਰੱਖ ਕੇ ਤਾਂ ਦੇਖ…. ਵਿਚਾਰ ਭਾਈ ਗੁਰਇਕਬਾਲ ਸਿੰਘ ਜੀ
: *🙏 ☬ ੴ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਅੰਮ੍ਰਿਤ ਵੇਲੇ ਦਾ ਮੁੱਖਵਾਕ*੨੩ ਫੱਗਣ ੫੫੭, ੬ ਮਾਰਚ ੨੦੨੬ ੴ* ☬ 🙏
ਧਨਾਸਰੀ ਛੰਤ ਮਹਲਾ ੪ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥
☬ ਵਿਆਖਿਆ ☬
ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ ‘ਛੰਤ’ (ਛੰਦ)।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਹੇ ਭਾਈ! ਜੇ ਪਰਮਾrਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ ॥੧॥ ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ ॥੨॥ (ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ। ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ। ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ ॥੩॥ ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ। ਉਹ ਦਿਨ ਰਾਤ ‘ਹਾਇ ਹਾਇ’ ਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ। ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕ੍ਰੋਧਾਤੁਰ ਭੀ ਰਹਿੰਦਾ ਹੈ। ਉਸ ਦੀ ਸਾਰੀ ਉਮਰ ‘ਮੇਰੀ ਮਾਇਆ, ਮੇਰੀ ਮਾਇਆ’ ਕਰਦਿਆਂ ਲੰਘ ਜਾਂਦੀ ਹੈ। ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ। ਹਰਿ-ਨਾਮ ਤੋਂ ਬਿਨਾ ਕੋਈ ਭੀ (ਮਨੁੱਖ ਦੇ) ਨਾਲ ਨਹੀਂ ਜਾਂਦਾ, ਪੁੱਤਰ ਇਸਤ੍ਰੀ (ਆਦਿਕ) ਦੁਨੀਆ ਦੀ ਮਾਇਆ ਉਸ ਨੂੰ ਛਲ ਲੈਂਦੀ ਹੈ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਗ੍ਰਸੀ ਰੱਖਦੀ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ ॥੪॥ ਹੇ ਹਰੀ! ਜਿਸ ਮਨੁੱਖ ਨੂੰ ਤੂੰ (ਆਪਣੀ) ਕਿਰਪਾ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ। (ਹੇ ਭਾਈ! ਉਹ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ) ਸਦਾ ਹੱਥ ਜੋੜ ਕੇ ਟਿਕਿਆ ਰਹਿੰਦਾ ਹੈ, ਉਸ ਨੂੰ (ਆਪਣੇ) ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ। ਜਦੋਂ ਮਨੁੱਖ ਨੂੰ ਆਪਣੇ ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ, ਤਦੋਂ ਉਹ ਪ੍ਰਭੂ ਦੀ ਰਜ਼ਾ ਵਿਚ ਟਿਕ ਜਾਂਦਾ ਹੈ, ਤੇ, ਹੁਕਮ ਮੰਨ ਕੇ ਆਤਮਕ ਆਨੰਦ ਮਾਣਦਾ ਹੈ। ਉਹ ਮਨੁੱਖ ਹਰ ਵੇਲੇ ਦਿਨ ਰਾਤ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਆਤਮਕ ਅਡੋਲਤਾ ਵਿਚ ਟਿਕ ਕੇ ਉਹ ਹਰਿ-ਨਾਮ ਸਿਮਰਦਾ ਰਹਿੰਦਾ ਹੈ। ਹੇ ਨਾਨਕ ਜੀ! ਪਰਮਾਤਮਾ ਦਾ (ਹਰ ਵੇਲੇ) ਨਾਮ-ਸਿਮਰਨ (ਹੀ) ਉਸ ਨੂੰ ਵਡਿਆਈ ਮਿਲੀ ਰਹਿੰਦੀ ਹੈ, ਪ੍ਰਭੂ ਦਾ ਨਾਮ (ਉਸ ਨੂੰ ਆਪਣੇ) ਮਨ ਵਿਚ ਪਿਆਰਾ ਲੱਗਦਾ ਹੈ। ਹੇ ਹਰੀ! (ਆਪਣੀ) ਕਿਰਪਾ ਕਰ ਕੇ (ਜਿਸ ਮਨੁੱਖ ਨੂੰ ਤੂੰ ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ ॥੫॥੧॥
धनासरी छंत महला ४ घरु १
ੴ सतिगुर प्रसादि ॥
हरि जीउ क्रिपा करे ता नामु धिआईऐ जीउ ॥ सतिगुरु मिलै सुभाइ सहजि गुण गाईऐ जीउ ॥ गुण गाइ विगसै सदा अनदिनु जा आपि साचे भावए ॥ अहंकारु हउमै तजै माइआ सहजि नामि समावए ॥ आपि करता करे सोई आपि देइ त पाईऐ ॥ हरि जीउ क्रिपा करे ता नामु धिआईऐ जीउ ॥१॥ अंदरि साचा नेहु पूरे सतिगुरै जीउ ॥ हउ तिसु सेवी दिनु राति मै कदे न वीसरै जीउ ॥ कदे न विसारी अनदिनु सम्हारी जा नामु लई ता जीवा ॥ स्रवणी सुणी त इहु मनु त्रिपतै गुरमुखि अम्रितु पीवा ॥ नदरि करे ता सतिगुरु मेले अनदिनु बिबेक बुधि बिचरै ॥ अंदरि साचा नेहु पूरे सतिगुरै ॥२॥ सतसंगति मिलै वडभागि ता हरि रसु आवए जीउ ॥ अनदिनु रहै लिव लाइ त सहजि समावए जीउ ॥ सहजि समावै ता हरि मनि भावै सदा अतीतु बैरागी ॥ हलति पलति सोभा जग अंतरि राम नामि लिव लागी ॥ हरख सोग दुहा ते मुकता जो प्रभु करे सु भावए ॥ सतसंगति मिलै वडभागि ता हरि रसु आवए जीउ ॥३॥ दूजै भाइ दुखु होइ मनमुख जमि जोहिआ जीउ ॥ हाइ हाइ करे दिनु राति माइआ दुखि मोहिआ जीउ ॥ माइआ दुखि मोहिआ हउमै रोहिआ मेरी मेरी करत विहावए ॥ जो प्रभु देइ तिसु चेतै नाही अंति गइआ पछुतावए ॥ बिनु नावै को साथि न चालै पुत्र कलत्र माइआ धोहिआ ॥ दूजै भाइ दुखु होइ मनमुखि जमि जोहिआ जीउ ॥४॥ करि किरपा लेहु मिलाइ महलु हरि पाइआ जीउ ॥ सदा रहै कर जोड़ि प्रभु मनि भाइआ जीउ ॥ प्रभु मनि भावै ता हुकमि समावै हुकमु मंनि सुखु पाइआ ॥ अनदिनु जपत रहै दिनु राती सहजे नामु धिआइआ ॥ नामो नामु मिली वडिआई नानक नामु मनि भावए ॥ करि किरपा लेहु मिलाइ महलु हरि पावए जीउ ॥५॥१॥
☬ अर्थ ☬
राग धनासरी, घर १ में गुरू रामदास जी की बाणी ‘छंत’ (छंद)।
अकाल पुरख एक है और सतिगुरू की कृपा द्वारा मिलता है।
हे भाई! अगर परमात्मा आप कृपा करे, तो उसका नाम सिमरा जा सकता है। अगर गुरू मिल जाए, तो (प्रभू के) प्रेम में (लीन हो कर) आत्मिक अडोलता में (टिक कर) परमात्मा के गुणों को गा सकते हैं। (परमात्मा के) गुण गा कर (मनुष्य) सदा हर समय प्रसन्न रहता है, (परन्तु यह तब ही हो सकता है) जब सदा कायम रहने वाले परमात्मा को आप (यह मेहर करनी) पसंद आए। (गुण गाने की बरकत से मनुष्य) अहंकार, हऊमै, माया (का मोह) त्याग देता है, और, आत्मिक अडोलता में हरि-नाम में लीन हो जाता है। (नाम सिमरन की दात) वह परमात्मा आप ही करता है, जब वह (यह दात) देता है तब ही मिलती है। हे भाई! परमात्मा कृपा करे, तो उसका नाम सिमरा जा सकता है ॥१॥ हे भाई! पूरे गुरू के द्वारा (मेरे) मन में (परमात्मा के साथ) सदा-थिर रहने वाला प्यार बन गया है। (गुरू की कृपा से) मैं उस (प्रभू) को दिन रात सिमरता रहता हूँ, मुझे वह कभी भी नहीं भूलता। मैं उस को कभी भूलाता नहीं, मैं हर समय (उस प्रभू को) हृदय में वसाई रखता हूँ। जब मैं उस का नाम जपता हूँ, तब मुझे आत्मिक जीवन प्राप्त होता है। जब मैं अपने कानों से (हरि-नाम) सुनता हूँ तब (मेरा) यह मन (माया की तरफ़ से) तृप्त हो जाता है। हे भाई! मैं गुरू की शरण पड़ कर आत्मिक जीवन देने वाला नाम-जल पीता रहता हूँ (जब प्रभू मनुष्य ऊपर मेहर की) निगाह करता है, तब (उस को) गुरू मिलाता है (तब हर समय उस मनुष्य के अंदर) अच्छे बुरे की परख कर सकने वाली अक्ल काम करती है। हे भाई! पूरे गुरू की कृपा से मेरे अंदर (प्रभू के साथ) सदा कायम रहने वाला प्यार बन गया है ॥२॥ (जिस मनुष्य को) बड़ी किस्मत से साध संगत प्राप्त हो जाती है, तो उसको परमात्मा के नाम का स्वाद आने लग जाता है। वह हर समय (प्रभू की याद में) सुरत जोड़ी रखता है, आत्मिक अडोलता में टिका रहता है। जब मनुष्य आत्मिक अडोलता में लीन हो जाता है, तब वह परमात्मा के मन में प्यारा लगने लग जाता है, तब वह माया के मोह से मुक्त हो जाता है, निरलेप हो जाता है। इस लोक में, परलोक में, सारे संसार में उस की शोभा होने लग जाती है, परमात्मा के नाम में उस की लगन लगी रहती है। वह मनुष्य ख़ुश़ी ग़मी दोनों से स्वतंत्र हो जाता है, जो कुछ परमात्मा करता है वह उस को अच्छा लगने लग जाता है। हे भाई! जब बड़ी किस्मत से किसी मनुष्य को साध संगत प्राप्त होती है तब उस को परमात्मा के नाम का रस आने लग जाता है ॥३॥ हे भाई! अपने मन के पीछे चलने वाले मनुष्य को आत्मिक मौत ने सदा अपनी निगाह में रखा हुआ है, माया के मोह के कारण उस को सदा दुःख मिलता है। वह दिन रात ‘हाए हाए’ करता रहता है, माया के दुःख में फंसा रहता है। वह सदा माया के दुःख में फंसा हुआ हऊमै के कारण क्रोध में भी रहता है। उस की सारी उम्र ‘मेरी माया, मेरी माया’ करते निकल जाती है। जो परमात्मा (उस को सब कुछ) दे रहा है उस परमात्मा को वह कभी याद नहीं करता, आखिर जब यहाँ से चला जाता है तो पछताता है। हरि-नाम के बिना कुछ भी (मनुष्य के) साथ नहीं जाता, पुत्र स्त्री (आदि) दुनिया की माया उस को ठग लेती है। हे भाई! अपने मन के पीछे चलने वाले मनुष्य को आत्मिक मौत दुःखी रखती है, माया के मोह के कारण उस को सदा दुःख मिलता है ॥४॥ हे हरी! जिस मनुष्य को तूँ (अपनी) कृपा कर के (अपने चरणों में) जोड़ लेता हैं, उस को तेरी हज़ूरी प्राप्त हो जाती है। (हे भाई! वह मनुष्य प्रभू की हज़ूरी में) सदा हाथ जोड़ कर टिका रहता है, उस को (अपने) मन में प्रभू प्यारा लगता है। जब मनुष्य को अपने मन में प्रभू प्यारा लगता है, तब वह प्रभू की रज़ा में टिक जाता है, और, हुक्म मान कर आत्मिक आनंद मानता है। वह मनुष्य हर समय दिन रात परमात्मा का नाम जपता रहता है, आत्मिक अडोलता में टिक कर वह हरि-नाम सिमरता रहता है। हे नानक जी! परमात्मा का (हर समय) नाम-सिमरन (ही) उस को वडियाई मिली रहती है, प्रभू का नाम (उस को अपने) मन में प्यारा लगता है। हे हरी! (अपनी) कृपा कर के जिस मनुष्य को तूँ अपने चरणों में) जोड़ लेता है, उस को तेरी हज़ूरी प्राप्त हो जाती है ॥५॥१॥
ਵਾਹਿਗੁਰੂ ਜੀ ਕਾ ਖ਼ਾਲਸਾ । ।
ਵਾਹਿਗੁਰੂ ਜੀ ਕੀ ਫਤਿਹ ਜੀ । ।
🙏🙏🙏🙏🙏
