ਤਲਵੰਡੀ ਸਾਬੋ ਹਾਦਸਾ ਮਾਮਲਾ: ਧਰਨੇ ਤੋਂ ਬਾਅਦ SHO ਹਰਬੰਸ ਸਿੰਘ ਤੇ ASI ਦਰਸ਼ਨ ਸਿੰਘ ਮੁਅੱਤਲ

ਨਿਊਜ਼ ਪੰਜਾਬ

6 ਮਾਰਚ 2026

ਥਾਣਾ ਤਲਵੰਡੀ ਸਾਬੋ ਅਧੀਨ ਪੈਂਦੇ ਪਿੰਡ ਜਗਾ ਰਾਮ ਤੀਰਥ ਦੇ ਇਕ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਜ਼ਖ਼ਮੀ ਹੋਣ ਤੋਂ ਬਾਅਦ ਮੌਤ ਹੋ ਜਾਣ ਦੇ ਮਾਮਲੇ ਵਿੱਚ ਪੁਲਿਸ ਅਧਿਕਾਰੀਆਂ ‘ਤੇ ਲਾਪਰਵਾਹੀ ਦੇ ਦੋਸ਼ ਲੱਗੇ ਹਨ। ਮ੍ਰਿਤਕ ਦੇ ਵਾਰਸਾਂ ਨੇ ਦੋਸ਼ ਲਗਾਇਆ ਕਿ ਨੌਜਵਾਨ ਨੂੰ ਟੱਕਰ ਮਾਰਨ ਵਾਲੇ ਕੈਂਟਰ ਚਾਲਕ ਨੂੰ ਪੁਲਿਸ ਨੇ ਕਥਿਤ ਤੌਰ ‘ਤੇ ਪੈਸੇ ਲੈ ਕੇ ਬਿਨਾਂ ਕਾਰਵਾਈ ਕੀਤੇ ਛੱਡ ਦਿੱਤਾ। ਇਸ ਦੇ ਵਿਰੋਧ ਵਿੱਚ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਵੱਲੋਂ ਥਾਣੇ ਅੱਗੇ ਧਰਨਾ ਦਿੱਤਾ ਗਿਆ। ਧਰਨੇ ਤੋਂ ਬਾਅਦ ਉੱਚ ਪੁਲਿਸ ਅਧਿਕਾਰੀਆਂ ਨੇ ਕਾਰਵਾਈ ਕਰਦਿਆਂ ਥਾਣਾ ਤਲਵੰਡੀ ਸਾਬੋ ਦੇ ਐੱਸ.ਐੱਚ.ਓ. ਹਰਬੰਸ ਸਿੰਘ ਅਤੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਮਾਮਲੇ ਦੀ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।