ਪੰਜਾਬ ਸਰਕਾਰ ਵੱਲੋਂ 4 ਸੀਨੀਅਰ ਅਧਿਕਾਰੀਆਂ ਦੇ ਤਬਾਦਲੇ, ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ

ਨਿਊਜ਼ ਪੰਜਾਬ

6 ਮਾਰਚ 2026

ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਆਧਾਰ ‘ਤੇ ਚਾਰ ਸੀਨੀਅਰ ਅਧਿਕਾਰੀਆਂ ਦੇ ਤਬਾਦਲੇ ਤੁਰੰਤ ਪ੍ਰਭਾਵ ਨਾਲ ਕਰ ਦਿੱਤੇ ਹਨ। ਇਹ ਹੁਕਮ ਸਰਕਾਰ ਦੇ ਪ੍ਰਸੋਨਲ ਵਿਭਾਗ (IAS ਸ਼ਾਖਾ) ਵੱਲੋਂ ਜਾਰੀ ਕੀਤੇ ਗਏ ਹਨ। ਹੁਕਮਾਂ ਮੁਤਾਬਕ IAS ਅਧਿਕਾਰੀ ਕਮਲ ਕਿਸ਼ੋਰ ਯਾਦਵ ਨੂੰ ਸਕੱਤਰ ਆਮ ਪ੍ਰਸ਼ਾਸਨ ਅਤੇ ਤਾਲਮੇਲ ਨਿਯੁਕਤ ਕੀਤਾ ਗਿਆ ਹੈ, ਜੋ ਇਸ ਅਹੁਦੇ ‘ਤੇ ਗੌਰੀ ਪਰਾਸ਼ਰ ਜੋਸ਼ੀ ਦੀ ਥਾਂ ਲੈਣਗੇ। ਇਸ ਤੋਂ ਇਲਾਵਾ PCS ਅਧਿਕਾਰੀ ਸੰਦੀਪ ਸਿੰਘ ਗਰਹਾ ਨੂੰ ਮੁੱਖ ਮੰਤਰੀ ਦਫ਼ਤਰ ਤੋਂ ਤਬਦੀਲ ਕਰਕੇ ਸਥਾਨਕ ਸਰਕਾਰਾਂ ਵਿਭਾਗ ਵਿੱਚ ਭੇਜਿਆ ਗਿਆ ਹੈ ਅਤੇ ਉਨ੍ਹਾਂ ਨੂੰ ਐਸਏਐਸ ਨਗਰ (ਮੋਹਾਲੀ) ਨਗਰ ਨਿਗਮ ਦਾ ਕਮਿਸ਼ਨਰ ਲਗਾਇਆ ਗਿਆ ਹੈ, ਜਿੱਥੇ ਉਹ IAS ਹਰਪ੍ਰੀਤ ਪਾਲ ਸਿੰਘ ਤੋਂ ਵਾਧੂ ਚਾਰਜ ਸੰਭਾਲਣਗੇ। ਇਸੇ ਤਰ੍ਹਾਂ PCS ਅਧਿਕਾਰੀ ਕੇਸ਼ਵ ਗੋਇਲ ਨੂੰ ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਪੰਜਾਬ ਨਿਯੁਕਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ, ਐਸਏਐਸ ਨਗਰ ਦੇ ਸਕੱਤਰ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।