ਬਰਨਾਲਾ SSP ਦਫ਼ਤਰ ਦਾ ਸੀਨੀਅਰ ਸਹਾਇਕ 10 ਹਜ਼ਾਰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਨਿਊਜ਼ ਪੰਜਾਬ

7 ਮਾਰਚ 2026

ਬਰਨਾਲਾ ਵਿੱਚ ਰਿਸ਼ਵਤਖੋਰੀ ਵਿਰੁੱਧ ਚਲਾਈ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਨੂੰ ਵੱਡੀ ਕਾਮਯਾਬੀ ਮਿਲੀ ਹੈ। ਵਿਜੀਲੈਂਸ ਯੂਨਿਟ ਬਰਨਾਲਾ ਨੇ SSP ਦਫ਼ਤਰ ਵਿੱਚ ਤੈਨਾਤ ਸੀਨੀਅਰ ਸਹਾਇਕ ਦਵਿੰਦਰ ਸਿੰਘ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕਰ ਲਿਆ। ਦੋਸ਼ ਹੈ ਕਿ ਉਸ ਨੇ ਪੰਜਾਬ ਪੁਲਿਸ ਦੇ ASI ਮੱਖਣ ਸਾਹ ਦੀ ਸਰਵਿਸ ਵਿੱਚ 3 ਸਾਲ ਉਮਰ ਵਾਧਾ ਕਰਵਾਉਣ ਲਈ ਫਾਇਲ ਭੇਜਣ ਦੇ ਬਦਲੇ ਇਹ ਰਕਮ ਮੰਗੀ ਸੀ। ਵਿਜੀਲੈਂਸ ਨੇ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਥਾਣਾ ਵਿਜੀਲੈਂਸ ਬਿਊਰੋ ਪਟਿਆਲਾ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਹਾਲਾਂਕਿ ਦੂਜੇ ਪਾਸੇ ਦਵਿੰਦਰ ਸਿੰਘ ਨੇ ਆਪਣੇ ਉੱਤੇ ਲੱਗੇ ਦੋਸ਼ਾਂ ਨੂੰ ਨਕਾਰਦੇ ਹੋਏ ਕਿਹਾ ਕਿ ਉਸ ਨੂੰ ਝੂਠੀ ਸਾਜ਼ਿਸ਼ ਤਹਿਤ ਫਸਾਇਆ ਗਿਆ ਹੈ।