ਨਿਊਜ਼ ਪੰਜਾਬ
7 ਮਾਰਚ 2026
ਲੁਧਿਆਣਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀ ਨਵੀਂ ਇੰਡਸਟ੍ਰੀਅਲ ਪਾਲਿਸੀ ਲਾਂਚ ਕੀਤੀ। ਇਸ ਮੌਕੇ ਉਨ੍ਹਾਂ ਨੇ ਉਦਯੋਗਪਤੀਆਂ ਨਾਲ ਮੀਟਿੰਗ ਕਰਕੇ ਕਿਹਾ ਕਿ ਇਹ ਨੀਤੀ ਉਨ੍ਹਾਂ ਨਾਲ ਸਲਾਹ-ਮਸ਼ਵਰਾ ਕਰਕੇ ਤਿਆਰ ਕੀਤੀ ਗਈ ਹੈ। ਸੀਐੱਮ ਮਾਨ ਨੇ ਕਿਹਾ ਕਿ ਸਰਕਾਰ ਦੀ ਇੱਛਾ ਹੈ ਕਿ ਪੰਜਾਬ ਵਿੱਚ ਕਾਰੋਬਾਰ ਵਧੇ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਨੌਕਰੀਆਂ ਮਿਲਣ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੈਂ ਕਾਮਰਸ ਦਾ ਸਟੂਡੈਂਟ ਰਿਹਾ ਹਾਂ ਇਸ ਲਈ ਥੋੜ੍ਹਾ ਬਹੁਤ ਜਾਣਦਾ ਹਾਂ।ਉਨ੍ਹਾਂ ਕਿਹਾ ਕਿ ਜੇ ਪੰਜਾਬ ਨੂੰ ਮੁੜ ਰੰਗਲਾ ਬਣਾਉਣਾ ਹੈ ਤਾਂ ਇੰਡਸਟਰੀ ਦਾ ਵਧਣਾ ਬਹੁਤ ਜ਼ਰੂਰੀ ਹੈ ਅਤੇ ਸਰਕਾਰ ਉਦਯੋਗਪਤੀਆਂ ਨੂੰ ਪੂਰਾ ਸਹਿਯੋਗ ਦੇਵੇਗੀ।
