ਕਪੂਰਥਲਾ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰ ਸਪਲਾਈ ਮਾਡਿਊਲ ਬੇਨਕਾਬ ਕੀਤਾ, ਨਾਬਾਲਗ ਸਮੇਤ 2 ਗ੍ਰਿਫ਼ਤਾਰ; 5 ਦੇਸੀ ਪਿਸਤੌਲ ਬਰਾਮਦ

ਨਿਊਜ਼ ਪੰਜਾਬ

9 ਮਾਰਚ 2026

ਕਪੂਰਥਲਾ ਜ਼ਿਲ੍ਹਾ ਪੁਲਿਸ ਨੇ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਨਾਲ ਜੁੜੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਇੱਕ ਨਾਬਾਲਗ ਸਮੇਤ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਪੰਜ 7.65 ਐੱਮਐੱਮ ਦੇਸੀ ਪਿਸਤੌਲ ਬਰਾਮਦ ਕੀਤੇ ਗਏ ਹਨ।

ਪੁਲਿਸ ਮੁਤਾਬਕ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਸਨ, ਜੋ ਫਿਲੀਪੀਨਜ਼ ਅਤੇ ਸੰਯੁਕਤ ਅਰਬ ਅਮੀਰਾਤ (ਯੂਏਈ) ਵਿੱਚ ਹੋਣ ਦੀ ਜਾਣਕਾਰੀ ਮਿਲੀ ਹੈ। ਖੁਫੀਆ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਵੱਲੋਂ ਵਿਸ਼ੇਸ਼ ਕਾਰਵਾਈ ਕੀਤੀ ਗਈ ਅਤੇ ਸ਼ੱਕੀ ਗਤੀਵਿਧੀਆਂ ‘ਤੇ ਨਜ਼ਰ ਰੱਖਦੇ ਹੋਏ ਦੋਵਾਂ ਨੂੰ ਕਾਬੂ ਕੀਤਾ ਗਿਆ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਮੁਲਜ਼ਮਾਂ ਨੇ ਇਹ ਗੈਰ-ਕਾਨੂੰਨੀ ਹਥਿਆਰ ਮੱਧ ਪ੍ਰਦੇਸ਼ ਤੋਂ ਖਰੀਦੇ ਸਨ ਅਤੇ ਉਨ੍ਹਾਂ ਨੂੰ ਪੰਜਾਬ ਦੇ ਇੱਕ ਗਿਰੋਹ ਤੱਕ ਪਹੁੰਚਾਉਣ ਦੀ ਯੋਜਨਾ ਸੀ। ਪੁਲਿਸ ਦੀ ਤੁਰੰਤ ਕਾਰਵਾਈ ਨਾਲ ਇਕ ਵੱਡੀ ਘਟਨਾ ਹੋਣ ਤੋਂ ਟਲ ਗਈ।