ਨੈਸ਼ਨਲ ਹੈਰਾਲਡ ਮਾਮਲਾ: ਦਿੱਲੀ ਹਾਈ ਕੋਰਟ ਵਿੱਚ 20 ਅਪ੍ਰੈਲ ਨੂੰ ਸੁਣਵਾਈ

ਨਿਊਜ਼ ਪੰਜਾਬ

10 ਮਾਰਚ 2026

ਦਿੱਲੀ ਹਾਈ ਕੋਰਟ ਨੇ ਨੈਸ਼ਨਲ ਹੈਰਾਲਡ ਮਨੀ ਲਾਂਡਰਿੰਗ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਪਟੀਸ਼ਨ ’ਤੇ ਸੁਣਵਾਈ ਲਈ 20 ਅਪ੍ਰੈਲ ਦੀ ਤਰੀਕ ਤੈਅ ਕੀਤੀ ਹੈ। ਈ.ਡੀ. ਨੇ ਹੇਠਲੀ ਅਦਾਲਤ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਹੈ, ਜਿਸ ਵਿੱਚ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਹੋਰ ਦੋਸ਼ੀਆਂ ਵਿਰੁੱਧ ਦਾਇਰ ਚਾਰਜਸ਼ੀਟ ’ਤੇ ਨੋਟਿਸ ਲੈਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ 22 ਦਸੰਬਰ 2025 ਨੂੰ ਹਾਈ ਕੋਰਟ ਨੇ ਇਸ ਮਾਮਲੇ ਵਿੱਚ ਸਾਰੇ ਦੋਸ਼ੀਆਂ ਨੂੰ ਨੋਟਿਸ ਜਾਰੀ ਕੀਤੇ ਸਨ ਅਤੇ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 20 ਅਪ੍ਰੈਲ ਨੂੰ ਹੋਵੇਗੀ।