ਲੁਧਿਆਣਾ ਦੇ 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਈਮੇਲ ਨਾਲ ਮਚੀ ਹੜਕੰਪ

ਨਿਊਜ਼ ਪੰਜਾਬ

10 ਮਾਰਚ 2026

ਲੁਧਿਆਣਾ ਦੇ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਹ ਧਮਕੀ ਈ.ਮੇਲ ਰਾਹੀਂ ਸਕੂਲ ਦੇ ਪ੍ਰਿੰਸੀਪਲਾਂ ਨੂੰ ਆਈ ਹੈ। ਪ੍ਰਿੰਸੀਪਲਾਂ ਵਲੋਂ ਇਸ ਸੰਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਕੁਝ ਮਿੰਟ ਪਹਿਲਾਂ ਆਈ ਇਸ ਧਮਕੀ ਤੋਂ ਬਾਅਦ ਸਕੂਲ ਪ੍ਰਸ਼ਾਸਨ ਵਲੋਂ ਵੀ ਚੌਕਸੀ ਵਰਤੀ ਜਾ ਰਹੀ ਹੈ ਅਤੇ ਬੱਚਿਆਂ ਨੂੰ ਸਕੂਲ ਤੋਂ ਬਾਹਰ ਕੱਢਿਆ ਜਾ ਰਿਹਾ ਹੈ।