SGPC ਵੱਲੋਂ ਪਿੰਗਲਵਾੜਾ ਸੁਸਾਇਟੀ ਨੂੰ 15 ਲੱਖ ਰੁਪਏ ਦੀ ਸਹਾਇਤਾ

ਨਿਊਜ਼ ਪੰਜਾਬ

10 ਮਾਰਚ 2026

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਨੂੰ 15 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਭੇਟ ਕੀਤਾ ਗਿਆ। ਇਹ ਚੈੱਕ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੁਸਾਇਟੀ ਦੇ ਨੁਮਾਇੰਦਿਆਂ ਨੂੰ ਸੌਂਪਿਆ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਪਿੰਗਲਵਾੜਾ ਨੂੰ ਮਾਲੀ ਸਹਿਯੋਗ ਦਿੱਤਾ ਜਾਂਦਾ ਹੈ ਤਾਂ ਜੋ ਮਨੁੱਖਤਾ ਦੀ ਭਲਾਈ ਲਈ ਚੱਲ ਰਹੇ ਸੇਵਾ ਕਾਰਜਾਂ ਨੂੰ ਮਜ਼ਬੂਤੀ ਮਿਲੇ।

ਧਾਮੀ ਨੇ ਕਿਹਾ ਕਿ ਭਗਤ ਪੂਰਨ ਸਿੰਘ ਨੇ ਮਨੁੱਖਤਾ ਦੀ ਸੇਵਾ ਲਈ ਜੋ ਮਿਸਾਲ ਕਾਇਮ ਕੀਤੀ, ਉਸ ਨੂੰ ਪਿੰਗਲਵਾੜਾ ਸੁਸਾਇਟੀ ਅੱਜ ਵੀ ਅੱਗੇ ਵਧਾ ਰਹੀ ਹੈ ਅਤੇ ਸ਼੍ਰੋਮਣੀ ਕਮੇਟੀ ਇਸ ਤਰ੍ਹਾਂ ਦੇ ਸੇਵਾ ਕਾਰਜਾਂ ਲਈ ਹਮੇਸ਼ਾ ਮੋਹਰੀ ਭੂਮਿਕਾ ਨਿਭਾਉਂਦੀ ਰਹੇਗੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਕਈ ਅਧਿਕਾਰੀ ਅਤੇ ਮੈਂਬਰ ਵੀ ਮੌਜੂਦ ਸਨ।