Punbus ਦੇ 2500 ਠੇਕਾ ਮੁਲਾਜ਼ਮਾਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਪੱਕੇ ਕਰਮਚਾਰੀਆਂ ਬਰਾਬਰ ਤਨਖਾਹ ਦਾ ਹੁਕਮ

ਨਿਊਜ਼ ਪੰਜਾਬ

11 ਮਾਰਚ 2026

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪਨਬੱਸ ਦੇ ਕਰੀਬ 2500 ਠੇਕਾ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਉਨ੍ਹਾਂ ਨੂੰ ਰੋਡਵੇਜ਼ ਦੇ ਪੱਕੇ ਕਰਮਚਾਰੀਆਂ ਦੇ ਬਰਾਬਰ ਤਨਖਾਹ ਅਤੇ ਭੱਤੇ ਦਿੱਤੇ ਜਾਣ। ਸੁਣਵਾਈ ਦੌਰਾਨ ਅਦਾਲਤ ਨੇ ਇਹ ਵੀ ਕਿਹਾ ਕਿ ਸਰਕਾਰ ਨੂੰ ਇਨ੍ਹਾਂ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੇ ਮਾਮਲੇ ‘ਤੇ ਵੀ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ। ਇਸ ਫੈਸਲੇ ਨਾਲ ਪਨਬੱਸ ਦੇ ਠੇਕਾ ਮੁਲਾਜ਼ਮਾਂ ਨੂੰ ਵੱਡੀ ਰਾਹਤ ਮਿਲੀ ਹੈ।