ਨਿਊਜ਼ ਪੰਜਾਬ
12,ਮਾਰਚ 2026
ਉਤਰਾਖੰਡ ਵਿਚ ਪ੍ਰਸਿੱਧ ਆਦਿ ਕੈਲਾਸ਼ ਯਾਤਰਾ ਇਸ ਸਾਲ 1 ਮਈ ਤੋਂ ਸ਼ੁਰੂ ਹੋਣ ਵਾਲੀ ਹੈ। ਜਾਣਕਾਰੀ ਮੁਤਾਬਕ ਜੇਕਰ ਮੌਸਮ ਅਨੁਕੂਲ ਰਿਹਾ ਤਾਂ ਪ੍ਰਸ਼ਾਸਨ ਅਪ੍ਰੈਲ ਦੇ ਆਖਰੀ ਹਫ਼ਤੇ ਤੋਂ ਅੰਦਰੂਨੀ ਲਾਈਨ ਪਰਮਿਟ ਜਾਰੀ ਕਰਨਾ ਸ਼ੁਰੂ ਕਰ ਸਕਦਾ ਹੈ। ਪਿਛਲੇ ਸਾਲ 30 ਹਜ਼ਾਰ ਤੋਂ ਵੱਧ ਸ਼ਰਧਾਲੂ ਇਸ ਯਾਤਰਾ ਵਿਚ ਸ਼ਾਮਲ ਹੋਏ ਸਨ ਅਤੇ ਇਸ ਵਾਰ ਇਸ ਤੋਂ ਵੀ ਵੱਧ ਸੰਖਿਆ ਵਿੱਚ ਯਾਤਰੀਆਂ ਦੇ ਪਹੁੰਚਣ ਦੀ ਉਮੀਦ ਜਤਾਈ ਜਾ ਰਹੀ ਹੈ।
ਆਦਿ ਕੈਲਾਸ਼ ਪਿਥੌਰਾਗੜ੍ਹ ਜ਼ਿਲ੍ਹੇ ਦੇ ਧਾਰਚੁਲਾ ਖੇਤਰ ਦੀ ਵਿਆਸ ਘਾਟੀ ਵਿਚ ਸਥਿਤ ਹੈ। ਨਵੰਬਰ ਤੋਂ ਮਾਰਚ ਤੱਕ ਭਾਰੀ ਬਰਫ਼ਬਾਰੀ ਕਾਰਨ ਯਾਤਰਾ ਬੰਦ ਰਹਿੰਦੀ ਹੈ। ਸੁਰੱਖਿਆ ਕਾਰਨਾਂ ਕਰਕੇ ਵਿਆਸ ਘਾਟੀ ਵਿੱਚ ਛੈਲੇਖ ਤੋਂ ਅੱਗੇ ਜਾਣ ਲਈ ਅੰਦਰੂਨੀ ਲਾਈਨ ਪਰਮਿਟ ਲਾਜ਼ਮੀ ਹੁੰਦਾ ਹੈ, ਜੋ ਤਹਿਸੀਲ ਪ੍ਰਸ਼ਾਸਨ ਵੱਲੋਂ ਜਾਰੀ ਕੀਤਾ ਜਾਂਦਾ ਹੈ।ਪਿਥੌਰਾਗੜ੍ਹ ਦੇ ਜ਼ਿਲ੍ਹਾ ਮੈਜਿਸਟ੍ਰੇਟ ਆਸ਼ੀਸ਼ ਭਟਗਨੀ ਨੇ ਕਿਹਾ ਕਿ ਯਾਤਰਾ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਜਲਦ ਹੀ ਇਸ ਸਬੰਧੀ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ।
