ਨਿਊਜ਼ ਪੰਜਾਬ
14 ਮਾਰਚ 2026
ਸਥਾਨਕ ਬਲਾਕ ਅਧੀਨ ਪੈਂਦੇ ਅੱਡਾ ਕੁੱਕੜਾਂਵਾਲਾ ਦੇ ਕੌਮਾਂਤਰੀ ਕਬੱਡੀ ਖਿਡਾਰੀ ਬਿਕਰਮਜੀਤ ਸਿੰਘ ਉਰਫ ਬਿੱਕਾ ਛੀਨਾ ਦਾ ਅੱਜ ਤੜਕਸਾਰ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਦੀ ਮੌਤ ਦੀ ਖਬਰ ਨਾਲ ਕਬੱਡੀ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਕਈ ਆਗੂਆਂ ਅਤੇ ਸਮਾਜਿਕ ਸ਼ਖਸੀਅਤਾਂ ਵੱਲੋਂ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
