ਨਿਊਜ਼ ਪੰਜਾਬ
ਕਦੀ ਕਿਸੇ ਦਾ ਬੂਰਾ ਨਾ ਸੋਚੋ?….ਵਿਚਾਰ ਭਾਈ ਪਿੰਦਰਪਾਲ ਸਿੰਘ ਜੀ
*🙏 ☬ ੴ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਅੰਮ੍ਰਿਤ ਵੇਲੇ ਦਾ ਮੁੱਖਵਾਕ*੨ ਚੇਤ ੫੫੮, ੧੫ ਮਾਰਚ ੨੦੨੬ ੴ* ☬ 🙏
ਬਿਲਾਵਲੁ ਮਹਲਾ ੫ ॥
ਮਹਾ ਤਪਤਿ ਤੇ ਭਈ ਸਾਂਤਿ ਪਰਸਤ ਪਾਪ ਨਾਠੇ ॥ ਅੰਧ ਕੂਪ ਮਹਿ ਗਲਤ ਥੇ ਕਾਢੇ ਦੇ ਹਾਥੇ ॥੧॥ ਓਇ ਹਮਾਰੇ ਸਾਜਨਾ ਹਮ ਉਨ ਕੀ ਰੇਨ ॥ ਜਿਨ ਭੇਟਤ ਹੋਵਤ ਸੁਖੀ ਜੀਅ ਦਾਨੁ ਦੇਨ ॥੧॥ ਰਹਾਉ ॥ਪਰਾ ਪੂਰਬਲਾ ਲੀਖਿਆ ਮਿਲਿਆ ਅਬ ਆਇ ॥ ਬਸਤ ਸੰਗਿ ਹਰਿ ਸਾਧ ਕੈ ਪੂਰਨ ਆਸਾਇ ॥੨॥ ਭੈ ਬਿਨਸੇ ਤਿਹੁ ਲੋਕ ਕੇ ਪਾਏ ਸੁਖ ਥਾਨ ॥ ਦਇਆ ਕਰੀ ਸਮਰਥ ਗੁਰਿ ਬਸਿਆ ਮਨਿ ਨਾਮ ॥੩॥ ਨਾਨਕ ਕੀ ਤੂ ਟੇਕ ਪ੍ਰਭ ਤੇਰਾ ਆਧਾਰ ॥ ਕਰਣ ਕਾਰਣ ਸਮਰਥ ਪ੍ਰਭ ਹਰਿ ਅਗਮ ਅਪਾਰ ॥੪॥੧੯॥੪੯॥ {ਪੰਨਾ 813}
ਅਰਥ: ਹੇ ਭਾਈ! ਜਿਨ੍ਹਾਂ ਨੂੰ ਮਿਲਿਆਂ (ਮੇਰਾ ਮਨ) ਆਨੰਦ ਨਾਲ ਭਰਪੂਰ ਹੋ ਜਾਂਦਾ ਹੈ, ਜੇਹੜੇ (ਮੈਨੂੰ) ਆਤਮਕ ਜੀਵਨ ਦੀ ਦਾਤਿ ਦੇਂਦੇ ਹਨ, ਉਹ (ਸੰਤ ਜਨ ਹੀ) ਮੇਰੇ (ਅਸਲ) ਮਿੱਤਰ ਹਨ, ਮੈਂ ਉਹਨਾਂ ਦੇ ਚਰਨਾਂ ਦੀ ਧੂੜ (ਲੋਚਦਾ) ਹਾਂ।੧।ਰਹਾਉ।
ਹੇ ਭਾਈ! ਉਹਨਾਂ ਸੰਤ ਜਨਾਂ ਦੇ ਪੈਰ) ਪਰਸਿਆਂ ਸਾਰੇ ਪਾਪ ਨਾਸ ਹੋ ਜਾਂਦੇ ਹਨ, ਮਨ ਵਿਚ ਵਿਕਾਰਾਂ ਦੀ ਭਾਰੀ ਤਪਸ਼ ਤੋਂ ਸ਼ਾਂਤੀ ਬਣ ਜਾਂਦੀ ਹੈ। ਜੇਹੜੇ ਮਨੁੱਖ (ਵਿਕਾਰਾਂ ਪਾਪਾਂ ਦੇ) ਘੁੱਪ ਹਨੇਰੇ ਖੂਹ ਵਿਚ ਗਲ-ਸੜ ਰਹੇ ਹੁੰਦੇ ਹਨ, ਉਹਨਾਂ ਨੂੰ (ਉਹ ਸੰਤ ਜਨ ਆਪਣਾ) ਹੱਥ ਦੇ ਕੇ (ਉਸ ਖੂਹ ਵਿਚੋਂ) ਕੱਢ ਲੈਂਦੇ ਹਨ।੧।
ਹੇ ਭਾਈ! ਇਸ ਮਨੁੱਖਾ ਜਨਮ ਵਿਚ (ਜਦੋਂ ਕਿਸੇ ਮਨੁੱਖ ਨੂੰ ਕੋਈ ਸੰਤ ਜਨ ਮਿਲ ਪੈਂਦਾ ਹੈ, ਤਾਂ) ਬੜੇ ਪੂਰਬਲੇ ਜਨਮ ਤੋਂ ਉਸ ਦੇ ਮੱਥੇ ਉਤੇ ਲਿਖਿਆ ਲੇਖ ਉਘੜ ਪੈਂਦਾ ਹੈ। ਪ੍ਰਭੂ ਦੇ ਸੇਵਕ-ਜਨ ਦੀ ਸੰਗਤਿ ਵਿਚ ਵੱਸਦਿਆਂ (ਉਸ ਮਨੁੱਖ ਦੀਆਂ ਸਾਰੀਆਂ ਆਸਾਂ ਪੂਰੀਆਂ ਹੋ ਜਾਂਦੀਆਂ ਹਨ।੨।
ਹੇ ਭਾਈ! ਸਭ ਕੁਝ ਕਰ ਸਕਣ ਵਾਲੇ ਗੁਰੂ ਨੇ ਜਿਸ ਮਨੁੱਖ ਉਤੇ ਦਇਆ ਕੀਤੀ, ਉਸ ਦੇ ਮਨ ਵਿਚ ਪ੍ਰਭੂ ਦਾ ਨਾਮ ਵੱਸ ਪੈਂਦਾ ਹੈ, ਸਾਰੇ ਜਗਤ ਨੂੰ ਡਰਾਣ ਵਾਲੇ (ਉਸ ਦੇ) ਸਾਰੇ ਡਰ ਨਾਸ ਹੋ ਜਾਂਦੇ ਹਨ (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਸ ਨੂੰ ਸੁਖਾਂ ਦਾ ਟਿਕਾਣਾ (ਸਾਧ-ਸੰਗ) ਮਿਲ ਜਾਂਦਾ ਹੈ।੩।
ਹੇ ਜਗਤ ਦੇ ਮੂਲ ਪ੍ਰਭੂ! ਹੇ ਸਾਰੀਆਂ ਤਾਕਤਾਂ ਦੇ ਮਾਲਕ ਪ੍ਰਭੂ! ਹੇ ਅਪਹੁੰਚ ਹਰੀ! ਹੇ ਬੇਅੰਤ ਹਰੀ! ਨਾਨਕ ਦੀ ਤੂੰ ਹੀ ਓਟ ਹੈਂ, ਨਾਨਕ ਦਾ ਤੂੰ ਹੀ ਆਸਰਾ ਹੈਂ (ਮੈਨੂੰ ਨਾਨਕ ਨੂੰ ਭੀ ਗੁਰੂ ਮਿਲਾ, ਸੰਤ ਜਨ ਮਿਲਾ) ।੪।੧੯।੪੯।
बिलावलु महला ५ ॥ महा तपति ते भई सांति परसत पाप नाठे ॥ अंध कूप महि गलत थे काढे दे हाथे ॥१॥
अर्थ: हे भाई! (उन संत जनों के पैर) परसने से सारे पाप नाश हो जाते हैं, मन में विकारों की भारी तपश से शांति बनी रहती है। जो मनुष्य (विकारों-पापों के) घोर अंधेरे कूएं में गल-सड़ रहे होते हैं, उनको (वे संत-जन अपना) हाथ दे के (उस कूएं में से) निकाल लेते हैं।1।
ओइ हमारे साजना हम उन की रेन ॥ जिन भेटत होवत सुखी जीअ दानु देन ॥१॥ रहाउ॥
अर्थ: हे भाई! जिनको मिलने से (मेरा मन) आनंद से भर जाता है, जो (मुझे) आत्मिक जीवन की दाति देते हैं, वह (संतजन ही) मेरे (असल) मित्र हैं, मैं उनके चरणों की धूल (की चाहत रखता) हूँ।1। रहाउ।
परा पूरबला लीखिआ मिलिआ अब आइ ॥ बसत संगि हरि साध कै पूरन आसाइ ॥२॥
अर्थ: हे भाई! इस मानव जन्म में (जब किसी मनुष्य को कोई संतजन मिल जाता है, तब) बड़े पूर्बले जन्मों से उसके माथे पर लेख उघड़ पड़ते हैं। प्रभु के सेवक-जन की संगति में बसते हुए (उस मनुष्य की) सारी आशाएं पूरी हो जाती है।2।
भै बिनसे तिहु लोक के पाए सुख थान ॥ दइआ करी समरथ गुरि बसिआ मनि नाम ॥३॥
अर्थ: हे भाई! सब कुछ कर सकने वाले गुरु ने जिस मनुष्य पर दया की, उसके मन में प्रभु का नाम बस पड़ता है, सारे जगत को डराने वाले (उसके) सारे डर नाश हो जाते हैं (क्योंकि गुरु की कृपा से) उसको सुखों का ठिकाना (साधु-संगत) मिल जाता है।3।
नानक की तू टेक प्रभ तेरा आधार ॥ करण कारण समरथ प्रभ हरि अगम अपार ॥४॥१९॥४९॥
अर्थ: हे जगत के मूल प्रभु! हे सारी ताकतों के मालिक प्रभु! हे अगम्य (पहुँच से परे) हरि! हे बेअंत हरि! नानक की तू ही ओट है, नानक का तू ही आसरा है (मुझे नानक को भी गुरु मिला, संत जन मिला)।4।19।49।
🙏🙏🙏🙏🙏
