ਪੰਜਾਬ ਵਿੱਚ ਮੌਸਮ ਨੇ ਬਦਲਿਆ ਰੁਖ, 9 ਜ਼ਿਲ੍ਹਿਆਂ ਵਿੱਚ ਗੜੇਮਾਰੀ ਤੇ ਤੂਫ਼ਾਨ ਦਾ ਆਰੈਂਜ ਅਲਰਟ

ਨਿਊਜ਼ ਪੰਜਾਬ

15 ਮਾਰਚ 2026

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਸੁਹਾਵਣਾ ਹੋ ਗਿਆ ਹੈ ਅਤੇ ਬੀਤੀ ਰਾਤ ਤੋਂ ਕਈ ਇਲਾਕਿਆਂ ਵਿੱਚ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਫਰੀਦਕੋਟ, ਅੰਮ੍ਰਿਤਸਰ, ਬਠਿੰਡਾ, ਜਲੰਧਰ ਅਤੇ ਪਟਿਆਲਾ ਵਿੱਚ ਅੱਧੀ ਰਾਤ ਤੋਂ ਬਾਅਦ ਬੂੰਦਾਬਾਂਦੀ ਹੋਈ, ਜਦਕਿ ਪਠਾਨਕੋਟ ਅਤੇ ਲੁਧਿਆਣਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਕਾਲੇ ਬੱਦਲ ਛਾਏ ਹੋਏ ਹਨ।

ਮੌਸਮ ਵਿਭਾਗ ਨੇ ਅੱਜ ਲਈ 9 ਜ਼ਿਲ੍ਹਿਆਂ ਵਿੱਚ ਗੜੇਮਾਰੀ, ਗਰਜ-ਤੂਫ਼ਾਨ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਆਰੈਂਜ ਅਲਰਟ ਜਾਰੀ ਕੀਤਾ ਹੈ, ਜਿੱਥੇ ਹਵਾ ਦੀ ਰਫ਼ਤਾਰ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ। ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਵਿੱਚ ਹਲਕੀ ਗਿਰਾਵਟ ਦਰਜ ਕੀਤੀ ਗਈ ਹੈ, ਪਰ ਇਹ ਹਾਲੇ ਵੀ ਆਮ ਨਾਲੋਂ 3.3 ਡਿਗਰੀ ਵੱਧ ਹੈ ਅਤੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਸਭ ਤੋਂ ਵੱਧ 32.3 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ 17 ਮਾਰਚ ਤੋਂ ਕੁਝ ਰਾਹਤ ਮਿਲ ਸਕਦੀ ਹੈ ਪਰ 20 ਮਾਰਚ ਤੱਕ ਤੇਜ਼ ਹਵਾਵਾਂ, ਗਰਜ ਅਤੇ ਮੀਂਹ ਦੇ ਇਹੀ ਹਾਲਾਤ ਬਣੇ ਰਹਿਣ ਦੀ ਸੰਭਾਵਨਾ ਹੈ।ਇਸ ਸਮੇਂ ਦੌਰਾਨ ਕਈ ਇਲਾਕਿਆਂ ਵਿੱਚ ਤੇਜ਼ ਹਵਾਵਾਂ, ਗਰਜ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।