ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕਤਲ, ਟੈਕਸੀ ਚਲਾਉਂਦੇ ਸਮੇਂ ਵਾਪਰੀ ਵਾਰਦਾਤ

ਨਿਊਜ਼ ਪੰਜਾਬ

15 ਮਾਰਚ 2026

ਕੈਨੇਡਾ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਮੋਗਾ ਜ਼ਿਲ੍ਹੇ ਦੇ ਪਿੰਡ ਦੌਲਤਪੁਰਾ ਨੀਵਾਂ ਦੇ ਰਹਿਣ ਵਾਲੇ ਪੰਜਾਬੀ ਨੌਜਵਾਨ ਦਵਿੰਦਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਦਵਿੰਦਰ ਸਿੰਘ ਕੈਨੇਡਾ ਵਿੱਚ ਟੈਕਸੀ ਚਲਾਉਣ ਦਾ ਕੰਮ ਕਰਦਾ ਸੀ ਅਤੇ ਘਟਨਾ ਵਾਲੇ ਦਿਨ ਉਹ ਡਿਊਟੀ ‘ਤੇ ਸੀ। ਇਸ ਦੌਰਾਨ ਇੱਕ ਮਹਿਲਾ ਉਸਦੀ ਟੈਕਸੀ ਵਿੱਚ ਆ ਬੈਠੀ ਜੋ ਕਥਿਤ ਤੌਰ ‘ਤੇ ਕੁਝ ਹਥਿਆਰਬੰਦ ਵਿਅਕਤੀਆਂ ਤੋਂ ਬਚ ਕੇ ਭੱਜੀ ਸੀ। ਕੁਝ ਸਮੇਂ ਬਾਅਦ ਹਮਲਾਵਰ ਮੌਕੇ ‘ਤੇ ਪਹੁੰਚ ਗਏ ਅਤੇ ਟੈਕਸੀ ‘ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਦਵਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਮਲਾਵਰ ਇਸ ਤੋਂ ਬਾਅਦ ਮਹਿਲਾ ਨੂੰ ਆਪਣੇ ਨਾਲ ਲੈ ਕੇ ਫਰਾਰ ਹੋ ਗਏ। ਘਟਨਾ ਤੋਂ ਬਾਅਦ ਕੈਨੇਡਾ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ, ਜਦਕਿ ਪਿੰਡ ਦੌਲਤਪੁਰਾ ਨੀਵਾਂ ਵਿੱਚ ਸੋਗ ਦੀ ਲਹਿਰ ਹੈ ਅਤੇ ਪਰਿਵਾਰ ਨੇ ਦੋਸ਼ੀਆਂ ਖ਼ਿਲਾਫ਼ ਕੜੀ ਕਾਰਵਾਈ ਦੀ ਮੰਗ ਕੀਤੀ ਹੈ।