ਨਿਊਜ਼ ਪੰਜਾਬ
15 ਮਾਰਚ 2026
ਨੇਪਾਲ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਦੌਰਾਨ ਭਾਰਤੀ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ਪਹਾੜੀ ਸੜਕ ਤੋਂ ਫਿਸਲ ਕੇ ਡੂੰਘੀ ਖੱਡ ਵਿੱਚ ਡਿੱਗ ਗਈ। ਇਹ ਹਾਦਸਾ ਸ਼ਨੀਵਾਰ ਰਾਤ ਉਸ ਸਮੇਂ ਵਾਪਰਿਆ ਜਦੋਂ ਸ਼ਰਧਾਲੂ ਮਨਕਾਮਨਾ ਮੰਦਰ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸਨ। ਪੁਲਿਸ ਮੁਤਾਬਕ ਹਾਦਸੇ ਵਿੱਚ 7 ਭਾਰਤੀ ਯਾਤਰੀਆਂ ਦੀ ਮੌਤ ਹੋ ਗਈ ਜਦਕਿ 9 ਹੋਰ ਜ਼ਖਮੀ ਹੋ ਗਏ।
ਬੱਸ ਕਾਠਮੰਡੂ ਤੋਂ ਕਰੀਬ 120 ਕਿਲੋਮੀਟਰ ਪੱਛਮ ਸ਼ਾਹਿਦ ਲਖਨ ਪਿੰਡ ਨੇੜੇ ਮੋੜ ‘ਤੇ ਡਰਾਈਵਰ ਦਾ ਕੰਟਰੋਲ ਖੋ ਬੈਠੀ ਅਤੇ ਲਗਭਗ 150 ਮੀਟਰ ਹੇਠਾਂ ਖੱਡ ਵਿੱਚ ਜਾ ਡਿੱਗੀ। ਸੂਚਨਾ ਮਿਲਦੇ ਹੀ ਪੁਲਿਸ ਅਤੇ ਸਥਾਨਕ ਲੋਕ ਮੌਕੇ ‘ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਮਲਬੇ ਵਿਚੋਂ ਕੱਢ ਕੇ ਹਸਪਤਾਲ ਪਹੁੰਚਾਇਆ। ਪੁਲਿਸ ਨੇ ਦੱਸਿਆ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਕੇ ਪਰਿਵਾਰਾਂ ਨੂੰ ਸੌਂਪ ਦਿੱਤਾ ਜਾਵੇਗਾ।
