ਓਡੀਸ਼ਾ ਦੇ ਕਟਕ ਹਸਪਤਾਲ ਵਿੱਚ ਭਿਆਨਕ ਅੱਗ, ਆਈਸੀਯੂ ਵਿੱਚ 10 ਮਰੀਜ਼ਾਂ ਦੀ ਮੌਤ

ਨਿਊਜ਼ ਪੰਜਾਬ

16 ਮਾਰਚ 2026

ਓਡੀਸ਼ਾ ਦੇ ਕਟਕ ਵਿੱਚ ਸੋਮਵਾਰ ਤੜਕੇ ਇੱਕ ਵੱਡਾ ਹਾਦਸਾ ਵਾਪਰ ਗਿਆ ਜਦੋਂ ਐਸਸੀਬੀ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਟਰਾਮਾ ਕੇਅਰ ਆਈਸੀਯੂ ਵਿੱਚ ਅਚਾਨਕ ਅੱਗ ਲੱਗ ਗਈ। ਇਸ ਘਟਨਾ ਵਿੱਚ ਘੱਟੋ-ਘੱਟ 10 ਮਰੀਜ਼ਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਮਰੀਜ਼ ਬੁਰੀ ਤਰ੍ਹਾਂ ਸੜ ਗਏ। ਰਿਪੋਰਟਾਂ ਮੁਤਾਬਕ ਅੱਗ ਤੜਕੇ ਕਰੀਬ 2:30 ਤੋਂ 3 ਵਜੇ ਦੇ ਵਿਚਕਾਰ ਲੱਗੀ ਅਤੇ ਸ਼ੱਕ ਹੈ ਕਿ ਸ਼ਾਰਟ ਸਰਕਟ ਕਾਰਨ ਹਾਦਸਾ ਵਾਪਰਿਆ।

ਫਾਇਰ ਬ੍ਰਿਗੇਡ ਸਮੇਂ ਸਿਰ ਮੌਕੇ ’ਤੇ ਪਹੁੰਚ ਗਈ ਪਰ ਵੈਂਟੀਲੇਟਰ ਸਹਾਰੇ ਇਲਾਜ ਲੈ ਰਹੇ ਕਈ ਮਰੀਜ਼ਾਂ ਦੀ ਦਮ ਘੁੱਟਣ ਕਾਰਨ ਮੌਤ ਹੋ ਗਈ। ਮੁੱਖ ਮੰਤਰੀ ਮੋਹਨ ਚਰਨ ਮਾਝੀ ਨੇ ਘਟਨਾ ’ਤੇ ਡੂੰਘਾ ਦੁੱਖ ਪ੍ਰਗਟ ਕਰਦੇ ਹੋਏ ਹਸਪਤਾਲ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਮਾਮਲੇ ਦੀ ਨਿਆਂਇਕ ਜਾਂਚ ਦੇ ਹੁਕਮ ਦਿੱਤੇ। ਨਾਲ ਹੀ ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁੱਖ ਮੰਤਰੀ ਰਾਹਤ ਫੰਡ ਤੋਂ 25 ਲੱਖ ਰੁਪਏ ਦੀ ਮਦਦ ਦਾ ਐਲਾਨ ਕੀਤਾ ਗਿਆ ਹੈ।