4 ਸਾਲ ਪੂਰੇ ਹੋਣ ‘ਤੇ ਮਾਨ ਸਰਕਾਰ ਦਾ ਦਾਅਵਾ – ਚੋਣ ਵਾਅਦੇ ਸਮੇਂ ਤੋਂ ਪਹਿਲਾਂ ਪੂਰੇ

ਨਿਊਜ਼ ਪੰਜਾਬ

16 ਮਾਰਚ 2026

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਅੱਜ 4 ਸਾਲ ਪੂਰੇ ਹੋ ਗਏ ਹਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਕਰਕੇ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਚੋਣ ਮੈਨੀਫੈਸਟੋ ਵਿੱਚ ਵਾਅਦੇ ਪੂਰੇ ਕਰਨ ਲਈ 5 ਸਾਲ ਦਾ ਸਮਾਂ ਸੀ, ਪਰ ਸਰਕਾਰ ਨੇ ਜ਼ਿਆਦਾਤਰ ਵਾਅਦੇ 4 ਸਾਲਾਂ ਵਿੱਚ ਹੀ ਪੂਰੇ ਕਰ ਦਿੱਤੇ ਹਨ। ਇਸ ਦੌਰਾਨ ਉਨ੍ਹਾਂ ਨੇ ਸਰਕਾਰ ਦੇ ਕੰਮਾਂ ਬਾਰੇ ਇਕ ਬੁੱਕਲੇਟ ਵੀ ਜਾਰੀ ਕੀਤੀ।

ਮਾਨ ਸਰਕਾਰ ਨੇ ਦਾਅਵਾ ਕੀਤਾ ਕਿ ਲੋਕਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਗਈ ਅਤੇ ਬਿਜਲੀ ਦੇ ਬਕਾਇਆ ਬਿੱਲ ਵੀ ਮਾਫ ਕੀਤੇ ਗਏ ਹਨ। ਕਿਸਾਨਾਂ ਨੂੰ ਬਿਨਾਂ ਕੱਟ ਦੇ ਖੇਤੀ ਲਈ 8 ਘੰਟੇ ਬਿਜਲੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਰਾਜ ਵਿੱਚ 881 ਮੁਹੱਲਾ ਕਲੀਨਿਕ ਚੱਲ ਰਹੇ ਹਨ ਅਤੇ ਲਗਭਗ 200 ਹੋਰ ਤਿਆਰ ਹਨ। ਸਰਕਾਰ ਵੱਲੋਂ ਲੋਕਾਂ ਲਈ 10 ਲੱਖ ਰੁਪਏ ਤੱਕ ਦੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਵੀ ਸ਼ੁਰੂ ਕੀਤੀ ਗਈ ਹੈ।