23 ਮਈ ਨੂੰ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਯਾਤਰਾ ਲਈ ਤਿਆਰੀਆਂ ਮੁਕੰਮਲ

ਨਿਊਜ਼ ਪੰਜਾਬ

16 ਮਾਰਚ 2026

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਚੇਅਰਮੈਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 23 ਮਈ ਨੂੰ ਖੁੱਲ੍ਹਣਗੇ। ਉਨ੍ਹਾਂ ਦੱਸਿਆ ਕਿ ਸਾਲਾਨਾ ਯਾਤਰਾ ਸੰਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਉੱਤਰਾਖੰਡ ਦੇ ਮੁੱਖ ਸਕੱਤਰ ਸ੍ਰੀ ਆਨੰਦ ਵਰਧਨ ਨਾਲ ਮੁਲਾਕਾਤ ਕੀਤੀ ਅਤੇ ਵਿਸਤ੍ਰਿਤ ਵਿਚਾਰ-ਵਟਾਂਦਰੇ ਅਤੇ ਮੌਜੂਦਾ ਮੌਸਮ ਦੇ ਹਾਲਾਤ ਦਾ ਮੁਲਾਂਕਣ ਕਰਨ ਤੋਂ ਬਾਅਦ, ਦੋਵੇਂ ਧਿਰਾਂ ਸ਼ਨੀਵਾਰ, 23 ਮਈ, 2026 ਨੂੰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੋਲ੍ਹਣ ਲਈ ਆਪਸੀ ਸਹਿਮਤੀ ਬਣੀ ਹੈ।