ਨਿਊਜ਼ ਪੰਜਾਬ
16 ਮਾਰਚ 2026
ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਪੰਜਾਬ ਹਾਕੀ ਏਸ਼ੀਆ ਕੱਪ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਕਰੇਗਾ। ਇਸ ਟੂਰਨਾਮੈਂਟ ਦੇ ਮੈਚ ਜਲੰਧਰ ਅਤੇ ਮੋਹਾਲੀ ਵਿੱਚ ਕਰਵਾਏ ਜਾਣਗੇ ਅਤੇ ਫਾਈਨਲ ਮੁਕਾਬਲਾ 22-23 ਤਰੀਕ ਤੱਕ ਖੇਡਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਪੰਜਾਬ ਵਿੱਚ ਖੇਡਾਂ ਦਾ ਮਾਹੌਲ ਹੋਰ ਮਜ਼ਬੂਤ ਹੋਵੇਗਾ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਣਾ ਮਿਲੇਗੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਪਿੰਡਾਂ ਦੇ ਖੇਡ ਮੈਦਾਨਾਂ ਵਿੱਚ ਵੱਡਾ ਨਿਵੇਸ਼ ਕੀਤਾ ਜਾ ਰਿਹਾ ਹੈ। 1,100 ਕਰੋੜ ਰੁਪਏ ਨਾਲ 3,000 ਆਧੁਨਿਕ ਖੇਡ ਮੈਦਾਨ ਬਣ ਰਹੇ ਹਨ ਅਤੇ 6,000 ਹੋਰ ਮੈਦਾਨਾਂ ‘ਤੇ ਜਲਦੀ ਕੰਮ ਸ਼ੁਰੂ ਕੀਤਾ ਜਾਵੇਗਾ। ਨੌਜਵਾਨਾਂ ਦੀ ਤੰਦਰੁਸਤੀ ਲਈ ਪਿੰਡਾਂ ਵਿੱਚ 6,000 ਇਨਡੋਰ ਜਿੰਮ ਵੀ ਬਣਾਏ ਜਾ ਰਹੇ ਹਨ। ਨਾਲ ਹੀ, ਓਲੰਪਿਕ ਤਮਗਾ ਜੇਤੂ ਪੰਜਾਬੀ ਹਾਕੀ ਖਿਡਾਰੀਆਂ ਨੂੰ 1 ਕਰੋੜ ਰੁਪਏ ਅਤੇ ਸਰਕਾਰੀ ਨੌਕਰੀਆਂ ਦੇਣ ਦੀ ਵੀ ਗੱਲ ਕੀਤੀ ਗਈ।
